Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Aaṫmaa. 1. ਰੂਹ। 2. ਅੰਤਰਹਕਰਣ, ਮਨ। 1. soul. 2. consciousness, mind. ਉਦਾਹਰਨਾ: 1. ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ Raga Sireeraag 3, 63, 2:2 (P: 38). ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾਤ ਆਤਮਾ ॥ Raga Aaasaa 1, Vaar 12, Salok, 2, 4:1 (P: 469). 2. ਆਤਮਾ ਅਡੋਲੁ ਨ ਡੋਲਈ ਗੁਰ ਕੈ ਭਾਇ ਸੁਭਾਇ ॥ Raga Sireeraag 4, Vaar 12, Salok, 3, 1:3 (P: 87). ਪੰਚ ਭੂ ਆਤਮਾ ਹਰਿਨਾਮ ਰਸਿ ਪੋਖੈ ॥ Raga Raamkalee 5, Thitee, 12:6 (P: 299).
|
English Translation |
n.f. soul, psyche, spirit, animus; self consciousness; conscience.
|
Mahan Kosh Encyclopedia |
ਸੰ. आत्मन्- ਆਤ੍ਮ੍ਨ. (अत्-मनिन्) ਜਿਸ ਦ੍ਵਾਰਾ ਜਾਣੀਏ. ਗ੍ਯਾਨ ਦਾ ਆਧਾਰ ਰੂਪ. ਅਥਵਾ- ਜਿਸ ਨੂੰ ਗੁਰੁਉਪਦੇਸ਼ ਅਤੇ ਉੱਤਮ ਗ੍ਰੰਥਾਂ ਤੋਂ ਜਾਣੀਏ. ਜੀਵਾਤਮਾ. ਰੂਹ. ਇਹ ਪ੍ਰਾਣੀਆਂ ਵਿੱਚ ਤਤ੍ਵ ਹੈ, ਜੋ ਅਨੇਕਾ ਚੇਸ਼੍ਟਾ ਦਾ ਕਾਰਣ ਹੈ. ਮਨੁੱਖਾਂ ਵਿੱਚ ਇਹ ਉਹ ਹਸ੍ਤੀ ਹੈ, ਜਿਸ ਤੋਂ ਮੈ ਮੇਰੀ ਦਾ ਬੋਧ ਹੁੰਦਾ ਹੈ. ਕਿਸੇ ਨੇ ਇਸ ਦਾ ਨਿਵਾਸ ਰਿਦੇ ਵਿੱਚ ਕਿਸੇ ਨੇ ਦਿਮਾਗ਼ ਵਿੱਚ ਅਤੇ ਕਿਸੇ ਨੇ ਸਰਵਾਂਗ ਪੂਰਣ ਮੰਨਿਆ ਹੈ. ਨ੍ਯਾਯ ਮਤ ਨੇ ਆਤਮਾ ਦਾ ਲੱਛਣ ਕੀਤਾ ਹੈ ਕਿ ਇੱਛਾ ਸੁਖ ਦੁਖ ਗ੍ਯਾਨ ਹੋਣ ਆਦਿ ਧਾਰਣ ਵਾਲਾ ਆਤਮਾ ਹੈ. ਅਰਥਾਤ- ਜਿੱਥੇ ਇਹ ਹੋਣ, ਉੱਥੇ ਸਮਝੋ ਕਿ ਆਤਮਾ ਹੈ. “इच्छा द्बेष प्रयत्न सुख दुःख ज्ञानान्यात्मनो लिङ्गमिति.” (ਨ੍ਯਾਯ ਦਰਸ਼ਨ, ਅ:, ਆਹ੍ਨਿਕ ੧, ਸੂਤ੍ਰ ੧੦) ਵੇਦਾਂਤ ਮਤ ਅਨੁਸਾਰ ਅਵਿਦ੍ਯਾ ਵਿੱਚ ਚੇਤਨ ਦਾ ਆਭਾਸ (ਅਕਸ), ਅਵਿਦ੍ਯਾ ਦਾ ਅਧਿਸ਼੍ਠਾਨ ਚੇਤਨ ਅਤੇ ਅਵਿਦ੍ਯਾ, ਇਨ੍ਹਾਂ ਤਿੰਨਾਂ ਦਾ ਸਮੁਦਾਯ ਜੀਵਾਤਮਾ ਹੈ. ਜੀਵਾਤਮਾ ਇੱਕ ਹੈ, ਜਿਵੇਂ- ਸੂਰਜ ਦਾ ਪ੍ਰਤਿਬਿੰਬ ਹਜਾਰਾਂ ਘੜਿਆਂ ਵਿੱਚ ਇੱਕ ਹੈ, ਤਿਵੇਂ- ਅਨੇਕ ਸ਼ਰੀਰਾਂ ਵਿੱਚ ਜੀਵਾਤਮਾ ਹੈ. ਇਹ ਵਾਸਤਵ ਤੋਂ ਸੱਚਿਦਾਨੰਦ ਰੂਪ ਅਤੇ ਦੇਸ਼ਕਾਲ ਵਸ੍ਤੁ ਪਰਿਛੇਦ ਰਹਿਤ ਹੈ. ਜੀਵਾਤਮਾ ਬ੍ਰਹ੍ਮ ਤੋਂ ਵੱਖ ਨਹੀਂ, ਕੇਵਲ ਉਪਾਧਿ ਕਰਕੇ ਅਲਗ ਹੋ ਰਿਹਾ ਹੈ, ਅਰ ਉਪਾਧਿ ਨੇ ਹੀ ਜੀਵ ਈਸ਼੍ਵਰ ਭੇਦ ਕਰ ਰੱਖੇ ਹਨ. ਮਾਇਆ ਵਿੱਚ ਬ੍ਰਹ੍ਮ ਦਾ ਆਭਾਸ, ਮਾਇਆ ਦਾ ਅਧਿਸ਼੍ਠਾਨ ਚੇਤਨ ਅਤੇ ਮਾਇਆ, ਇਨ੍ਹਾਂ ਤਿੰਨਾਂ ਦਾ ਸਮੁਦਾਯ ਈਸ਼੍ਵਰ ਹੈ. ਜੋ ਤ੍ਰਿਗੁਣਾਤੀਤ ਹੈ ਉਹ ਪਾਰਬ੍ਰਹ੍ਮ ਹੈ. ਜੇ ਵਿੱਚੋਂ ਮਾਯਾ ਅਤੇ ਅਵਿਦ੍ਯਾ ਨੂੰ ਹਟਾ ਦੇਈਏ ਤਦ ਕੇਵਲ ਸ਼ੁੱਧ ਬ੍ਰਹ੍ਮ ਰਹਿ ਜਾਂਦਾ ਹੈ. ਅਨੀਸ਼੍ਵਰਵਾਦੀ ਹੋਰ ਪਦਾਰਥਾਂ ਵਾਂਙ ਜੀਵਾਤਮਾ ਨੂੰ ਭੀ ਪਰਿਣਾਮੀ ਅਤੇ ਅਨਿੱਤ ਮੰਨਦੇ ਹਨ. ਵੈਗ੍ਯਾਨਿਕ (ਸਾਇਸੰਦਾਨ) ਤ੍ਵਚਮਸਤਿਸ਼੍ਕ (brain cortex) ਦੇ ਸ਼ਿਰਾਸ੍ਫੋਟੀ ਜੀਵਾਣੂਆਂ (ganglionic cells) ਦਾ ਗੁਣ ਮੰਨਦੇ ਹਨ. “ਆਤਮਾ ਪਰਾਤਮਾ ਏਕੋ ਕਰੈ.” (ਧਨਾ ਮਃ ੧) 2. ਪਰਮਾਤਮਾ. ਪਾਰਬ੍ਰਹ੍ਮ. ਵਾਹਗੁਰੂ. “ਆਤਮਾਦੇਉ ਪੂਜੀਐ ਗੁਰ ਕੈ ਸਹਜਿ ਸੁਭਾਇ। ਆਤਮੇ ਨੋ ਆਤਮੇ ਦੀ ਪ੍ਰਤੀਤਿ ਹੋਇ, ਤਾ ਘਰ ਹੀ ਪਰਚਾ ਪਾਇ.” (ਮਃ ੩ ਵਾਰ ਸ੍ਰੀ) 3. ਅੰਤਹਕਰਣ. ਮਨ. ਚਿੱਤ. “ਆਤਮਾ ਅਡੋਲੁ ਨ ਡੋਲਈ ਗੁਰਕੈ ਭਾਇ ਸੁਭਾਇ.” (ਮਃ ੩ ਵਾਰ ਸ੍ਰੀ) 4. ਸੁਭਾਉ. ਸ੍ਵਭਾਵ। 5. ਸ਼ਰੀਰ. ਦੇਹ। 6. ਧੀਰਜ. ਧ੍ਰਿਤਿ। 7. ਬੁੱਧਿ। 8. ਸੂਰਜ। 9. ਅਗਨਿ। 10. ਪਵਨ. ਹਵਾ। 11. ਪੁਤ੍ਰ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|