Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Kapoor. ਇਕ ਬ੍ਰਿਛ ਦੇ ਰਸ ਤੋਂ ਤਿਆਰ ਕੀਤਾ ਜਾਂਦਾ ਸੁਫੈਦ ਸੁਗੰਧਤ ਪਦਾਰਥ ਜੋ ਹਵਾ ਵਿਚ ਉਡ ਜਾਂਦਾ ਹੈ ਤੇ ਅੱਗ ਵਿਚ ਘਿਓ ਵਾਂਗ ਬਲਦਾ ਹੈ। camphor.
ਉਦਾਹਰਨ:
ਪਾਨ ਕਪੂਰ ਸੁਬਾਸਕ ਚੰਦਨ ਅੰਤਿ ਤਊ ਮਰਨਾ ॥ Raga Aaasaa, Kabir, 5, 3:2 (P: 477).

SGGS Gurmukhi-English Dictionary
[P. n.] Camphor
SGGS Gurmukhi-English Data provided by Harjinder Singh Gill, Santa Monica, CA, USA.

English Translation
n.m. camphor, often ਮੁਸ਼ਕ ਕਪੂਰ.

Mahan Kosh Encyclopedia

ਸੰ. ਕਰਪੂਰ. ਨਾਮ/n. ਕਾਫ਼ੂਰ. ਇੱਕ ਬਿਰਛ ਅਤੇ ਉਸ ਦੇ ਰਸ ਤੋਂ ਤਿਆਰ ਕੀਤਾ ਸੁਗੰਧ ਵਾਲਾ ਚਿੱਟਾ ਪਦਾਰਥ, ਜੋ ਹਵਾ ਵਿੱਚ ਉਡ ਜਾਂਦਾ ਹੈ ਅਤੇ ਅੱਗ ਵਿੱਚ ਘੀ ਦੀ ਤਰਾਂ ਜਲਦਾ ਹੈ. ਇਸ ਨੂੰ ਆਰਤੀ ਦੇ ਸਮੇਂ ਭੀ ਜਲਾਉਂਦੇ ਹਨ. ਇਹ ਬਹੁਤ ਦਵਾਈਆਂ ਵਿੱਚ ਵਰਤੀਦਾ ਹੈ. Camphora Officinarum.
ਇਸ ਦੀ ਤਾਸੀਰ ਸਰਦ ਖੁਸ਼ਕ ਹੈ. ਕਪੂਰ ਦਿਲ ਦਿਮਾਗ ਨੂੰ ਤਾਕਤ ਦਿੰਦਾ ਹੈ. ਨਜ਼ਲੇ ਅਤੇ ਖੰਘ ਨੂੰ ਹਟਾਉਂਦਾ ਹੈ. ਫੇਫੜੇ ਦੇ ਰੋਗਾਂ ਵਿੱਚ ਵਰਤਣਾ ਗੁਣਕਾਰੀ ਹੈ. ਜਿਗਰ ਦੀ ਜਲਨ ਅਤੇ ਪਿਆਸ ਬੁਝਾਉਂਦਾ ਹੈ. ਨੀਂਦ ਲਿਆਉਂਦਾ ਹੈ। 2. ਇੱਕ ਖਤ੍ਰੀ ਗੋਤ੍ਰ। 3. ਦਸਮਗ੍ਰੰਥ ਵਿੱਚ ਲਿਖਾਰੀ ਦੀ ਭੁੱਲ ਨਾਲ ਕਰਪੂਰ ਦੀ ਥਾਂ ਕਪੂਰ ਲਿਖਿਆ ਹੈ. ਦੇਖੋ- ਕਰਪੂਰ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits