Mahan Kosh Encyclopedia, Gurbani Dictionaries and Punjabi/English Dictionaries.
Mahan Kosh Encyclopedia |
ਸੰ. ਕਰਨਾਟ. ਇੱਕ ਰਾਗ, ਜਿਸ ਦੇ ੧੮ ਭੇਦ ਗਾਇਕਾਂ ਨੇ ਕਲਪੇ ਹਨ- ਦਰਬਾਰੀ, ਨਾਯਕੀ, ਮੁਦ੍ਰਾ, ਕਾਸ਼ਿਕੀ, ਵਾਗੇਸ਼੍ਰੀ (ਵਾਗੀਸ਼੍ਵਰੀ), ਨਟ, ਕਾਫੀ, ਕੋਲਾਹਲ, ਮੰਗਲ, ਸ਼੍ਯਾਮ, ਟੰਕ, ਨਾਗਧ੍ਵਨਿ, ਅਡਾਨਾ, ਸ਼ਹਾਨਾ, ਸੂਹਾ, ਸੁਘਰ, ਹੁਸੈਨੀ ਅਤੇ ਜਯਜਯੰਤਿ. ਪਾਠਕਾਂ ਦੇ ਗ੍ਯਾਨ ਲਈ ਅੱਗੇ ਦਰਬਾਰੀ ਕਾਨੜੇ ਦਾ ਸਰੂਪ ਦਿੱਤਾ ਜਾਂਦਾ ਹੈ. ਇਹ ਆਸਾਵਰੀ ਠਾਟ ਦਾ ਸ਼ਾੜਵ ਸੰਪੂਰਣ ਰਾਗ ਹੈ, ਅਰਥਾਤ- ਆਰੋਹੀ ਵਿੱਚ ਛੀ ਅਤੇ ਅਵਰੋਹੀ ਵਿੱਚ ਸੱਤ ਸੁਰ ਹਨ. ਆਰੋਹੀ ਵਿੱਚ ਗਾਂਧਾਰ ਦੁਰਬਲ ਹੈ. ਰਿਸ਼ਭ ਵਾਦੀ ਅਤੇ ਪੰਚਮ ਸੰਵਾਦੀ ਹੈ. ਪੰਚਮ ਅਤੇ ਰਿਸ਼ਭ ਨਾਲ ਨਿਸ਼ਾਦ ਦੀ ਸੰਗਤਿ ਰਹਿੰਦੀ ਹੈ. ਗਾਂਧਾਰ ਧੈਵਤ ਨਿਸ਼ਾਦ ਕੋਮਲ, ਬਾਕੀ ਸ਼ੁੱਧ ਸੁਰ ਹਨ. ਗਾਉਣ ਦਾ ਵੇਲਾ ਰਾਤ ਦਾ ਦੂਜਾ ਪਹਿਰ ਹੈ. ਆਰੋਹੀ- ਨਾ ਸ਼ ਰ ਮ ਪ ਧਾ ਨਾ ਸ਼. ਅਵਰੋਹੀ- ਸ਼ ਧਾ ਨਾ ਪ ਗਾ ਮ ਰ ਸ਼. ਸ਼੍ਰੀਗੁਰੂ ਗ੍ਰੰਥ ਸਾਹਿਬ ਵਿੱਚ ਕਾਨੜੇ ਦਾ ਅਠਾਈਵਾਂ ਨੰਬਰ ਹੈ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|