Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kʰaṫaree. 1. ਹਿੰਦੂਆਂ ਦੇ ਚਹੁ ਵਰਨਾਂ ਵਿਚੋਂ ਦੂਜਾ ਵਰਨ। 2. ਯੋਧਾ। 1. kshatrya, second caste/class of hindus. 2. warrior, brave. ਉਦਾਹਰਨਾ: 1. ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ Raga Gaurhee 5, Thitee, 17:7 (P: 300). 2. ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ Raga Gaurhee 4, 39, 3:1 (P: 164). ਖਤ੍ਰੀ ਸੋ ਜੁ ਕਰਮਾ ਕਾ ਸੂਰੁ ॥ Salok 1, 17:1 (P: 1411).
|
SGGS Gurmukhi-English Dictionary |
[n.] (from Sk. Kshatriya) a Kshatriya
SGGS Gurmukhi-English Data provided by
Harjinder Singh Gill, Santa Monica, CA, USA.
|
Mahan Kosh Encyclopedia |
ਸੰ. क्षत्रिय- ਕ੍ਸ਼ਤ੍ਰਿਯ. ਹਿੰਦੂਆਂ ਦੇ ਚਾਰ ਵਰਣਾਂ ਵਿੱਚੋਂ ਦੂਜਾ ਵਰਣ. “ਖਤ੍ਰੀ ਬ੍ਰਾਹਮਣੁ ਸੂਦੁ ਬੈਸੁ.” (ਗਉ ਥਿਤੀ ਮਃ ੫) ਦੇਖੋ- ਕ੍ਸ਼ਤ੍ਰਿਯ। 2. ਯੋਧਾ. ਪ੍ਰਜਾ ਨੂੰ ਭੈ ਤੋਂ ਬਚਾਉਣ ਵਾਲਾ. “ਖਤ੍ਰੀ ਸੋ ਜੁ ਕਰਮਾ ਕਾ ਸੂਰੁ.” (ਸਵਾ ਮਃ ੧) 3. ਬਹੁਤ ਖ਼ਿਆਲ ਕਰਦੇ ਹਨ ਕਿ ਛਤ੍ਰੀ ਅਤੇ ਖਤ੍ਰੀ ਸ਼ਬਦ ਦੇ ਭਿੰਨ ਅਰਥ ਹਨ, ਪਰੰਤੂ ਐਸਾ ਨਹੀਂ. ਦੋਹਾਂ ਦਾ ਮੂਲ ਕ੍ਸ਼ਤ੍ਰਿਯ ਸ਼ਬਦ ਹੈ. ਪੁਰਾਣਾਂ ਵਿੱਚ ਕ੍ਸ਼ਤ੍ਰੀਆਂ ਦੇ ਮੁੱਖ ਦੋ ਵੰਸ਼ ਲਿਖੇ ਹਨ, ਇੱਕ ਸੂਰਜਵੰਸ਼, ਜਿਸ ਵਿੱਚ ਰਾਮਚੰਦ੍ਰ ਜੀ ਹੋਏ ਹਨ, ਦੂਜਾ ਚੰਦ੍ਰਵੰਸ਼, ਜਿਸ ਵਿੱਚ ਕ੍ਰਿਸ਼੍ਨ ਜੀ ਪ੍ਰਗਟੇ ਹਨ. ਵਰਤਮਾਨ ਕਾਲ ਵਿੱਚ ਖਤ੍ਰੀ ਚਾਰ ਭਾਗਾਂ ਵਿੱਚ ਵੰਡੇ ਹੋਏ ਹਨ- ਬਾਰ੍ਹੀ, ਖੁਖਰਾਣ, ਬੁੰਜਾਹੀ ਅਤੇ ਸਰੀਨ. ਬਾਰ੍ਹੀ ਬਾਰਾਂ ਗੋਤਾਂ ਵਿੱਚ, ਖੁਖਰਾਣ ਅੱਠ ਗੋਤਾਂ ਵਿੱਚ,{668} ਬੁੰਜਾਹੀ ਬਵੰਜਾ ਅਤੇ ਸਰੀਨ ਵੀਹ ਗੋਤ੍ਰਾਂ ਵਿੱਚ ਵੰਡੇ ਹੋਏ (ਵਿਭਕ੍ਤ) ਹਨ. ਖਤ੍ਰੀਆਂ ਵਿੱਚ ਢਾਈ ਘਰ ਦੇ ਖਤ੍ਰੀ- ਸੇਠ, ਮੇਹਰਾ, ਕਪੂਰ ਅਤੇ ਖੰਨਾ ਹਨ. ਛੀ ਜਾਤੀ ਵਿੱਚ- ਬਹਲ, ਧੌਨ, ਚੋਪੜਾ, ਸਹਗਲ, ਤਲਵਾੜ ਅਤੇ ਪੁਰੀ ਹਨ. ਪੰਜ ਜਾਤੀ ਵਿੱਚ- ਬਹਲ, ਬੇਰੀ ਸਹਗਲ, ਵਾਹੀ ਅਤੇ ਵਿੱਜ ਹਨ. ਸ਼੍ਰੀ ਗੁਰੂ ਨਾਨਕਦੇਵ ਦੇ ਜਨਮ ਨਾਲ ਵੇਦੀ, ਸ਼੍ਰੀ ਗੁਰੂ ਅੰਗਦਦੇਵ ਜੀ ਦੇ ਜਨਮ ਨਾਲ ਤ੍ਰੇਹਣ (ਅਥਵਾ- ਤੇਹਣ), ਸ਼੍ਰੀ ਗੁਰੂ ਅਮਰਦੇਵ ਜੀ ਦੇ ਜਨਮ ਕਰਕੇ ਭੱਲੇ ਅਤੇ ਸ਼੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਗਟਣ ਕਰਕੇ ਸੋਢੀ ਗੋਤ੍ਰ ਜੋ ਮਾਨ ਯੋਗ੍ਯ ਹੋਏ ਹਨ, ਇਹ ਸਰੀਨ ਜਾਤਿ ਦੇ ਅੰਦਰ ਹਨ. ਖਤ੍ਰੀਆਂ ਵਿੱਚ ਇਹ ਕਥਾ ਚਲੀਆਈ ਹੈ ਕਿ ਦਿੱਲੀਪਤਿ ਅਲਾਉੱਦੀਨ ਖ਼ਲਜੀ ਦੇ ਸਮੇਂ ਜਦ ਬਹੁਤ ਖਤ੍ਰੀਸਿਪਾਹੀ ਜੰਗ ਵਿੱਚ ਮਾਰੇਗਏ, ਤਦ ਉਨ੍ਹਾਂ ਦੀਆਂ ਵਿਧਵਾ ਇਸਤ੍ਰੀਆਂ ਦਾ ਪੁਨਰਵਿਵਾਹ ਕਰਾਉਣ ਲਈ ਬਾਦਸ਼ਾਹ ਨੇ ਜਤਨ ਕੀਤਾ. ਜਿਨ੍ਹਾਂ ਖਤ੍ਰੀਆਂ ਨੇ ਸ਼ਾਹੀ ਹੁਕਮ ਮੰਨਿਆ ਉਨ੍ਹਾਂ ਦਾ ਨਾਉਂ ਸਰੀਨ (ਸ਼ਰਹ-ਆਈਨ ਮੰਨਣ ਵਾਲੇ) ਹੋਇਆ. ਵਿਧਵਾਵਿਵਾਹ ਦੇ ਵਿਰੁੱਧ ਕਜਨੰਦ ਗ੍ਰਾਮ ਦੇ ਨਿਵਾਸੀ ਧੰਨਾ ਮਿਹਰਾ ਆਦਿ ਖਤ੍ਰੀ, ਜੋ ਬਾਦਸ਼ਾਹ ਪਾਸ ਅਪੀਲ ਕਰਨ ਲਈ ਤੁਰੇ, ਉਨ੍ਹਾਂ ਨਾਲ ਸ਼ਾਮਿਲ ਹੋਣ ਵਾਲੇ ਖਤ੍ਰੀ ਜੋ ਢਾਈ ਕੋਹ ਪੁਰ ਜਾ ਮਿਲੇ ਉਹ ਢਾਈ ਘਰ, ਬਾਰਾਂ ਕੋਹ ਪੁਰ ਮਿਲਣ ਵਾਲੇ ਬਾਰ੍ਹੀ ਪ੍ਰਸਿੱਧ ਹੋਏ. ਇਸ ਪਿੱਛੋਂ ਜੋ ਬਹੁਤ ਜਗਾ ਦੇ ਖਤ੍ਰੀ ਭਿੰਨ ਭਿੰਨ ਦੂਰੀ ਤੇ ਮਿਲੇ ਉਨ੍ਹਾਂ ਦੀ ਸੰਗ੍ਯਾ ਬਹੁਜਾਈ (ਬੁੰਜਾਹੀ) ਹੋਈ. Footnotes: {668} ਸੂਰੀ, ਚੱਢੇ, ਕੋਹਲੀ, ਸੇਠੀ, ਸਾਹਣੀ, ਭਸੀਣ, ਅਣਦ, ਸਭਰਵਾਲ. ਕਈਆਂ ਨੇ- ਤਲਵਾੜ, ਟੰਨਣ, ਜੱਟਚੋਪੜਾ, ਧੌਣ, ਕੱਕੜ ਅਤੇ ਬਹੁਰੇ ਭੀ ਖੁਖਰਾਣਾਂ ਅੰਦਰ ਗਿਣੇ ਹਨ.
Mahan Kosh data provided by Bhai Baljinder Singh (RaraSahib Wale);
See https://www.ik13.com
|
|