ਸੰ. पाप. ਨਾਮ/n. ਜਿਸ ਤੋਂ ਆਪਣੇ ਆਪ ਨੂੰ ਬਚਾਈਏ, ਅਜੇਹਾ ਕਰਮ. ਦੋਸ਼. ਗੁਨਾਹ. ਕੁਕਰਮ. “ਪਰਹਰਿ ਪਾਪੁ ਪਛਾਣੈ ਆਪ.” (ਓਅੰਕਾਰ)
ਮਹਾਭਾਰਤ ਵਿੱਚ ਦਸ ਮਹਾ ਪਾਪ ਲਿਖੇ ਹਨ:- ਹਿੰਸਾ, ਚੋਰੀ, ਪਰਇਸਤ੍ਰੀਗਮਨ, ਝੂਠ, ਕੌੜਾ ਬੋਲ, ਚੁਗਲੀ, ਵਾਇਦੇਖਿਲਾਫੀ, ਬੁਰਾ ਚਿਤਵਣਾ, ਬੇਰਹਮੀ, ਪੁੰਨ ਦਾਨ ਆਦਿ ਕਰਕੇ ਉਸ ਦੇ ਫਲ ਦੀ ਕਾਮਨਾ ਕਰਨੀ.
ਮਨੁ ਸਿਮ੍ਰਿਤਿ ਦੇ ੧੧ ਵੇਂ ਅਧ੍ਯਾਯ ਦੇ ਸ਼ਲੋਕ ੫੪ ਵਿੱਚ ਪੰਜ ਮਹਾ ਪਾਪ ਲਿਖੇ ਹਨ- ਬ੍ਰਹਮਹਤ੍ਯਾ, ਸ਼ਰਾਬ ਪੀਣੀ, ਚੋਰੀ, ਗੁਰੂ ਦੀ ਇਸਤ੍ਰੀ ਭੋਗਣੀ, ਇਨ੍ਹਾਂ ਪਾਪੀਆਂ ਦੇ ਨਾਲ ਮੇਲ ਕਰਨਾ. ਦੇਖੋ- ਪਾਤਕ 2.
ਗੁਰੁਮਤ ਵਿੱਚ ਕਰਤਾਰ ਤੋਂ ਵਿਮੁਖਤਾ, ਉੱਦਮ ਦਾ ਤਿਆਗ, ਅਤੇ ਦਿਲ ਦੁਖਾਉਣਾ, ਤਿੰਨ ਉਗ੍ਰ ਪਾਪ ਹਨ. ਰਹਤਨਾਮਿਆਂ ਵਿੱਚ ਮੁੰਡਨ, ਵਿਭਚਾਰ, ਤਮਾਕੂ ਦਾ ਸੇਵਨ ਅਤੇ ਕੁੱਠਾ ਖਾਣਾ ਚਾਰ ਮਹਾ ਪਾਪ ਹਨ.
ਬਾਈਬਲ ਵਿੱਚ ਸੱਤ ਪਾਪ ਲਿਖੇ ਹਨ- ਅਭਿਮਾਨ, ਵਿਭਚਾਰ, ਈਰਖਾ, ਕ੍ਰੋਧ, ਲੋਭ, ਜੀਭਰਸ (ਪੇਟਦਾਸੀਆ ਹੋਣਾ) ਅਤੇ ਆਲਸ.{1359} ਦੇਖੋ- ਸੱਤ ਕੁਕਰਮ। 2. ਨੀਚ। 3. ਅਮੰਗਲ। 4. ਵਿ. ਪਾਪੀ.
Footnotes:
{1359} “There are seven social sins in the world. They are: 1. Politics without Principles. 2. Wealth without work. 3. Pleasure without conscience. 4. Knowledge without character. 5. Commerce without morality. 6. Science without humanity. 7. Worship without sacrifice. . . Canon Donaldson, from the Crusader.