Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Maᴺṫaree. 1. ਮਾਂਦ੍ਰੀ, ਸਿਆਣਾ, ਮੰਤਰਾਂ ਦੇ ਜਾਣਨ ਵਾਲਾ। 2. ਵਜ਼ੀਰ, ਸਲਾਹਕਾਰ। 1. charmer. 2. adviser. ਉਦਾਹਰਨਾ: 1. ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ ॥ Raga Maajh 1, Vaar 22, Salok, 2, 1:1 (P: 148). 2. ਤੂਹੈ ਮੰਤ੍ਰੀ ਸੁਨਹਿ ਪ੍ਰਭ ਤੂਹੈ ਸਭੁ ਕਿਛੁ ਕਰਣੈਹਾਰਾ ॥ Raga Sorath 5, 63, 2:1 (P: 625).
|
SGGS Gurmukhi-English Dictionary |
1. charmer. 2. adviser.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਸੰ. मन्त्रिन्. ਜਿਸ ਨਾਲ ਸਲਾਹ ਕਰੀਏ, ਵਜੀਰ. ਅਮਾਤ੍ਯ. ਰਾਜੇ ਨੂੰ ਨੇਕ ਸਲਾਹ ਦੇਣ ਵਾਲਾ. ਚਾਣਕ੍ਯ ਆਪਣੇ ਸੂਤ੍ਰਾਂ ਵਿੱਚ ਲਿਖਦਾ ਹੈ ਕਿ ਕਰਨ ਅਤੇ ਨਾ ਕਰਨ ਯੋਗ੍ਯ ਕੰਮ ਦੀ ਅਸਲੀਯਤ ਨੂੰ ਸਮਝਣ ਵਾਲੇ ਹੀ ਮੰਤ੍ਰੀ ਹਨ.{1746} “ਮੰਤ੍ਰੀ ਮਿਤ੍ਰ ਸਭੈ ਅਕੁਲਾਨੇ.” (ਰਾਮਾਵ) ਕੌਟਿਲੀਯ ਅਰਥਸ਼ਾਸਤ੍ਰ ਦੇ ਪਹਿਲੇ ਅਧਿਕਰਣ ਦੇ ਨੌਵੇਂ ਅਧ੍ਯਾਯ ਦੇ ਪਹਿਲੇ ਸੂਤ੍ਰ ਵਿੱਚ ਮੰਤ੍ਰੀ ਦੇ ਗੁਣ ਲਿਖੇ ਹਨ- “ਆਪਣੇ ਇਲਾਕੇ ਦਾ, ਕੁਲੀਨ, ਹਾਥੀ ਘੋੜੇ ਰਥ ਆਦਿ ਨੂੰ ਚਲਾਉਣ ਜਾਣਨ ਵਾਲਾ, ਰਾਗਵਿਦ੍ਯਾ ਵਿੱਚ ਨਿਪੁਣ, ਨੀਤਿਸ਼ਾਸਤ੍ਰ ਦਾ ਗ੍ਯਾਤਾ, ਯੁੱਧਵਿਦ੍ਯਾ ਵਿੱਚ ਕਮਾਲ ਰੱਖਣ ਵਾਲਾ, ਤੀਕ੍ਸ਼ਣ ਬੁੱਧਿਵਾਲਾ, ਚੰਗੇ ਚੇਤੇ ਵਾਲਾ, ਦਿਲ ਦਾ ਪਵਿਤ੍ਰ, ਸਭ ਨਾਲ ਪ੍ਯਾਰ ਨਾਲ ਬਰਤਣ ਵਾਲਾ, ਸ੍ਵਾਮੀ ਨਾਲ ਮੁਹੱਬਤ ਰੱਖਣ ਵਾਲਾ, ਉਤਸਾਹੀ, ਨਿਰਵਿਕਾਰ, ਕਲੇਸ਼ਾਂ ਨੂੰ ਸਹਾਰਨ ਵਾਲਾ, ਬਲੀ, ਅਰੋਗ, ਨਿਧੜਕ ਗੱਲ ਕਹਿਣ ਵਾਲਾ, ਧੀਰਯਵਾਨ, ਨਿਰਭਿਮਾਨ, ਇਰਾਦੇ ਦਾ ਪੱਕਾ, ਇਸਤ੍ਰੀ ਜਮੀਨ ਆਦਿ ਵਾਸਤੇ ਕਿਸੇ ਨਾਲ ਝਗੜਾ ਨਾ ਕਰਨ ਵਾਲਾ, ਮੰਤ੍ਰੀ ਹੋਣਾ ਚਾਹੀਏ.” ਹਿਤਕਾਰੀ ਹ੍ਵੈਕੇ ਦਸੈ ਦਾਯ ਨਿਜ ਸਾਹਿਬ ਕੋ ਹਿਤ ਕੀ ਕਹੈ ਨ ਤੋ ਹਿਤੂਪਨੇ ਮੈ ਖਾਮੀ ਹੈ, ਵੈਸੇ ਸਭਾਸਦ ਕੀ ਸੁਬੁੱਧਿ ਨੀਕੀ ਹੱਦ ਕੀਜੈ ਸੁਨੈ ਨਾਂਹਿ “ਦੇਵੀਦਾਸ” ਸੋ ਤੋ ਸਠ ਸ੍ਵਾਮੀ ਹੈ, ਮੰਤ੍ਰੀ ਹੋਯ ਹਿਤ ਕੋ ਕਹੈਯਾ ਔਰ ਰਾਜਾ ਹੋਯ- ਸਾਰ ਕੋ ਗਹੈਯਾ, ਤੌ ਤੋ ਜੋਰਾ ਵਹ ਨਾਮੀ ਹੈ, ਨਾਤਰੁ ਨ੍ਰਿਪਤਿ ਬਿਪਰੀਤਿ ਹੀਂ ਕੋ ਗਾਮੀ, ਅਰੁ ਮੰਤ੍ਰੀ ਵਹ ਨਿਹਚੇ ਨਰਕ ਹੀ ਕੋ ਗਾਮੀ ਹੈ. ਜੈਸੇ ਜਤੀ ਸੰਗ ਤੇ ਸੁਮਤੀ ਜ੍ਯੋਂ ਅਨੰਗ ਤੇ, ਜ੍ਯੋਂ- ਪਾਪ ਨੀਰਗੰਗ ਧਨ ਬਢ੍ਯੋ ਜੂਪਹਾਰ ਤੇ, ਜ੍ਯੋਂ ਕੁਲ ਕੁਪੂਤ ਤੇ ਜ੍ਯੋਂ ਦਾਰਿਦ ਸੁਪੂਤ ਤੇ, ਜ੍ਯੋਂ- ਬਾਮਨ ਕੋ ਪੂਤ ਬਿਨਾ ਪਢੇ ਚਟਸਾਰ ਤੇ, ਦੇਖੇ ਬਿਨ ਖੇਤੀ ਜੈਸੇ ਸਾਵਨ ਮੈ ਰੇਤੀ, ਔਰ- ਬਾਂਤੇਂ ਕਹੋਂ ਕੇਤੀ ਜੈਸੇ ਤਾਰ{1747} ਲੋਭਧਾਰ ਤੇ, ਸਾਵਧਾਨ ਹੂਜੇ ਤਾਂਹਿ ਦੇਸ ਤੇ ਨਿਕਾਰ ਦੀਜੋ ਬੂਡਜੈਹੈ ਰਾਜ ਤੈਸੇ ਮੰਤ੍ਰੀ ਦੁਰਾਚਾਰ ਤੇ. (ਹਨੂ) ਰਾਜਨ ਕੋ ਹਿਤ ਕਿਯੇ ਪ੍ਰਜਾ ਸੇ ਵਿਰੋਧ ਹੋਤ ਪ੍ਰਜਾ ਹੂੰ ਕੇ ਹਿਤ ਕਿਯੇ ਨ੍ਰਿਪ ਸੋਂ ਵਿਰੋਧ ਜਾਨ, ਰਾਜ ਔ ਪ੍ਰਜਾ ਹੂੰ ਕੇ ਹਿਤ ਮੇਂ ਵਿਰੋਧ ਇਮ ਯਥਾ ਨਿਸ ਭਾਨੁ ਕੋ ਵਿਰੋਧ ਅਹੇ ਬੁੱਧਿਮਾਨ, ਰਾਜਾ ਪ੍ਰਜਾ ਹਿਤ ਮਾਹਿਂ ਮਹਿਤ ਵਿਰੋਧ ਆਹਿ ਤਾ ਮੈ ਅਧਿਕਾਰ ਪਾਇ ਕਹੋ ਕਿਮ ਰਹੇ ਮਾਨ, ਦੋਨੋ ਹਿਤਕਾਰੀ ਹੋਇ ਕਾਮ ਕੋ ਚਲਾਇ ਜੋਇ ਐਸੋ ਨਰ ਜਗ ਮਾਹਿਂ ਮਿਲੇ ਤੋ ਅਮੋਲ ਜਾਨ. 2. ਮੰਤ੍ਰਵਿਦ੍ਯਾ ਦਾ ਜਾਣੂ. “ਮੰਤ੍ਰੀ ਹੋਇ ਅਠੂਹਿਆ ਨਾਗੀ ਲਗੈ ਜਾਇ.” (ਮਃ ੨ ਵਾਰ ਮਾਝ). Footnotes: {1746} कार्याकार्या तत्त्वार्थ दर्शिनो मन्त्रिणः।३३। {1747} ਵ੍ਰਿੱਤਿ ਦੀ ਏਕਾਗ੍ਰਤਾ.
Mahan Kosh data provided by Bhai Baljinder Singh (RaraSahib Wale);
See https://www.ik13.com
|
|