Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Siᴺḋʰ⒰. 1. ਸਮੁੰਦਰ, ਸਾਗਰ। 2. ਲੂਣ। 3. ਪ੍ਰਮਾਤਮਾ (ਭਾਵ)। 1. ocean. 2. salt. 3. viz., The Lord. ਉਦਾਹਰਨਾ: 1. ਤਹ ਪਾਵਸ ਸਿੰਧੁ ਧੂਪ ਨਹੀਂ ਛਹੀਆ ਤਹ ਉਤਪਤਿ ਪਰਲਉ ਨਾਹੀ ॥ Raga Gaurhee, Kabir, 48, 1:1 (P: 333). 2. ਜੈਸੇ ਅੰਭ ਕੁੰਡ ਕਰਿ ਰਾਖਿਓ ਪਰਤ ਸਿੰਧੁ ਗਲਿ ਜਾਹਾ ॥ Raga Aaasaa 5, 123, 3:1 (P: 402). 3. ਘਟ ਮਹਿ ਸਿੰਧੁ ਕੀਓ ਪਰਗਾਸੁ ॥ (ਹਿਰਦੇ (ਘੜੇ) ਵਿਚ ਵਾਹਿਗੁਰੂ (ਸਮੁੰਦਰ) ਦਾ ਪ੍ਰਕਾਸ਼ ਹੈ). Raga Raamkalee 5, 54, 1:4 (P: 900).
|
SGGS Gurmukhi-English Dictionary |
1. ocean. 2. water.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਨਾਮ/n. ਇੱਕ ਜੱਟ ਗੋਤ ਜੋ ਸਿਧੂ ਅਤੇ ਸੰਧੂ ਤੋਂ ਵੱਖ ਹੈ। 2. ਸੰ. सिन्धु. ਅਟਕ ਦਰਿਆ, ਜੋ ਤਿੱਬਤ ਤੋਂ ਨਿਕਲਦਾ ਹੈ ਅਰ ਜਿਲਾ ਅਟਕ ਤਥਾ- ਸਿੰਧ ਦੇਸ਼ ਵਿੱਚ ਵਹਿੰਦਾ ਹੋਇਆ ਕਰਾਚੀ ਪਾਸ ਅਰਬ ਸਮੁੰਦਰ ਵਿੱਚ ਜਾ ਮਿਲਦਾ ਹੈ. ਇਸ ਦੀ ਸਾਰੀ ਲੰਬਾਈ ੧੮੦੦ ਮੀਲ ਹੈ। 3. ਸਿੰਧੁ (ਸਿੰਧ) ਦੇਸ਼, ਜੋ ਸਿੰਧ ਦਰਿਆ ਦੇ ਨਾਲ ਨਾਲ ਵਸਦਾ ਹੈ. ਇਹ ਬੰਬਈ ਦੇ ਗਵਰਨਰ ਦੇ ਅਧੀਨ ਹੈ. ਇਸੇ ਨੂੰ ਫਾਰਸ ਦੇ ਲੋਕ ਹਿੰਦ,{356} ਯੂਨਾਨੀ Hindos ਅਤੇ ਅੰਗ੍ਰੇਜ਼ India ਆਖਦੇ ਹਨ. ਪਰ ਹੁਣ ਇਹ ਸ਼ਬਦ ਸਾਰੇ ਭਾਰਤ ਦਾ ਬੋਧ ਕਰਾਉਂਦਾ ਹੈ। 4. ਮੱਧ ਭਾਰਤ ਦਾ ਇੱਕ ਦਰਿਆ ਜੋ ਟਾਂਕ ਰਿਆਸਤ ਤੋਂ ਨਿਕਲਦਾ ਅਤੇ ਜਮਨਾ ਨਾਲ ਮਿਲ ਜਾਂਦਾ ਹੈ। 5. ਸਮੁੰਦਰ. ਸਾਗਰ। 6. ਹਾਥੀ ਦਾ ਮਦ। 7. ਜਲ। 8. ਸੈਂਧਵ (ਲੂਣ) ਦਾ ਸੰਖੇਪ. “ਪਰਤ ਸਿੰਧੁ ਗਲਿਜਾਹਾ.” (ਆਸਾ ਮਃ ੫) ਲੂਣ ਪਾਣੀ ਵਿੱਚ ਪੈਂਦਾ ਹੀ ਗਲ ਜਾਂਦਾ ਹੈ। 9. ਇੱਕ ਵੈਸ਼੍ਯ ਮੁਨਿ, ਜੋ ਅੰਧਕ ਦਾ ਪੁਤ੍ਰ ਸੀ. ਇਸ ਨੂੰ ਰਾਜਾ ਦਸ਼ਰਥ ਨੇ ਅੰਧੇਰੇ ਵਿੱਚ ਬਣ ਦਾ ਜੀਵ ਜਾਣਕੇ ਸ਼ਬਦਵੇਧੀ ਤੀਰ ਨਾਲ ਮਾਰ ਦਿੱਤਾ ਸੀ. ਇਸੇ ਦਾ ਨਾਉਂ ਲੋਕਾਂ ਵਿੱਚ “ਸਰਵਣ” ਪ੍ਰਸਿੱਧ ਹੈ. Footnotes: {356} ਸੱਸਾ ਹਾਹੇ ਨਾਲ ਬਦਲ ਗਿਆ ਹੈ.
Mahan Kosh data provided by Bhai Baljinder Singh (RaraSahib Wale);
See https://www.ik13.com
|
|