Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Kaᴺs. ਮਥਰਾ ਦੇ ਰਾਜੇ ਉਗ੍ਰਸੈਨ ਦਾ ਪੁੱਤਰ ਤੇ ਕ੍ਰਿਸ਼ਨ ਜੀ ਦਾ ਮਾਮਾ, ਇਕ ਅਤਿਆਚਾਰੀ ਦੈਂਤ ਰਾਜਾ ਜੋ ਕ੍ਰਿਸ਼ਨ ਜੀ ਨਾਲ ਯੁੱਧ ਕਰਦਾ ਮਰ ਗਿਆ, ਹੋਰ ਵੇਖੋ ‘ਕੰਸੁ’। son of the King of Mathura i.e. Uggarsen and maternal uncle of Sri Krishan. ਉਦਾਹਰਨ: ਕੇਸੀ ਕੰਸ ਮਥਨੁ ਜਿਨਿ ਕੀਆ ॥ Raga Gond, Naamdev, 5, 4:1 (P: 874).
|
Mahan Kosh Encyclopedia |
ਸੰ. ਨਾਮ/n. ਕਾਂਸ੍ਯ. ਕਾਂਸੀ ਧਾਤੁ। 2. ਪੀਣ ਦਾ ਪਾਤ੍ਰ. ਕਟੋਰਾ. ਛੰਨਾ। 3. ਰਾਜਾ ਉਗ੍ਰਸੇਨ ਦੀ ਇਸਤਰੀ ਦੇ ਉਦਰੋਂ ਦ੍ਰੁਮਿਲ ਦੈਤ ਦੇ ਵੀਰਜ ਤੋਂ ਪੈਦਾ ਹੋਇਆ ਇੱਕ ਮਥੁਰਾ ਦਾ ਰਾਜਾ, ਜੋ ਕ੍ਰਿਸ਼ਨ ਜੀ ਦਾ ਮਾਮਾ ਅਤੇ ਵਡਾ ਦੁਸ਼ਮਣ ਸੀ. ਕੰਸ ਜਰਾਸੰਧ ਮਗਧਪਤਿ ਦਾ ਜਮਾਈ (ਜਵਾਈ) ਸੀ. ਇਹ ਆਪਣੇ ਸਹੁਰੇ ਦੀ ਸਹਾਇਤਾ ਨਾਲ ਉਗ੍ਰਸੇਨ ਨੂੰ ਗੱਦੀ ਤੋਂ ਲਾਹਕੇ ਆਪ ਰਾਜਾ ਬਣ ਗਿਆ. ਕੰਸ ਨੇ ਆਪਣੀ ਭੈਣ ਦੇਵਕੀ, ਵਸੁਦੇਵ ਯਾਦਵ ਨੂੰ ਵਿਆਹੀ ਸੀ. ਵਿਆਹ ਵੇਲੇ ਆਕਾਸ਼ਬਾਣੀ ਹੋਈ ਕਿ ਦੇਵਕੀ ਦੇ ਅੱਠਵੇਂ ਗਰਭ ਤੋਂ ਕੰਸ ਦਾ ਨਾਸ਼ ਹੋਵੇਗਾ. ਇਸ ਲਈ ਕੰਸ ਨੇ ਦੇਵਕੀ ਅਤੇ ਵਸੁਦੇਵ ਨੂੰ ਕੈਦ ਕਰ ਲਿਆ, ਅਤੇ ਜੋ ਪੁਤ੍ਰ ਪੈਦਾ ਹੋਏ ਸਭ ਮਾਰ ਦਿੱਤੇ. ਅੱਠਵੇਂ ਗਰਭ ਵਿੱਚ ਕ੍ਰਿਸ਼ਨ ਜੀ ਆਏ, ਜੋ ਵਸੁਦੇਵ ਨੇ ਜੰਮਦੇ ਸਾਰ ਗੋਕੁਲ ਵਿੱਚ ਗੋਪਰਾਜ ਨੰਦ ਦੇ ਘਰ ਪਹੁਚਾ ਦਿੱਤੇ, ਅਤੇ ਯਸ਼ੋਦਾ ਦੇ, ਜੋ ਉਸੇ ਦਿਨ ਲੜਕੀ ਪੈਦਾ ਹੋਈ ਸੀ, ਉਹ ਕੰਸ ਨੂੰ ਲਿਆ ਦਿੱਤੀ, ਜੋ ਪੱਥਰ ਪੁਰ ਪਟਕਾਕੇ ਮਾਰੀ ਗਈ. ਕੰਸ ਨੇ ਕ੍ਰਿਸ਼ਨ ਜੀ ਦੇ ਮਾਰਣ ਦੇ ਬਹੁਤ ਉਪਾਉ ਕੀਤੇ, ਜੋ ਨਿਸ਼ਫਲ ਹੋਏ. ਅੰਤ ਨੂੰ ਕ੍ਰਿਸ਼ਨ ਜੀ ਨੇ ਧਨੁਖਯਰਾ੍ਯ ਵਿੱਚ ਪਹੁੰਚਕੇ ਆਪਣੇ ਮਾਮੇ ਕੰਸ ਨੂੰ ਕੇਸ਼ਾਂ ਤੋਂ ਫੜਕੇ ਪਛਾੜਮਾਰਿਆ, ਅਤੇ ਨਾਨਾ ਉਗ੍ਰਸੇਨ ਰਾਜਗੱਦੀ ਤੇ ਬੈਠਾਇਆ. “ਦੁਆਪਰਿ ਕ੍ਰਿਸਨ ਮੁਰਾਰਿ ਕੰਸ ਕਿਰਤਾਰਥੁ ਕੀਓ। ਉਗ੍ਰਸੈਣ ਕਉ ਰਾਜੁ ਅਭੈ ਭਗਤਹਜਨ ਦੀਓ.” (ਸਵੈਯੇ ਮਃ ੧ ਕੇ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|