Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Ḋil. ਮਨ, ਚਿਤ, ਅੰਤਹਕਰਣ। heart, mind. ਉਦਾਹਰਨ: ਘੜੀ ਮੁਹਤਿ ਕਿ ਚਲਣਾ ਦਿਲ ਸਮਝੁ ਤੂੰ ਭਿ ਪਹੂਚੁ ॥ Raga Sireeraag 1, Asatpadee 17, 4:2 (P: 64).
|
SGGS Gurmukhi-English Dictionary |
[Per. n.] Heart
SGGS Gurmukhi-English Data provided by
Harjinder Singh Gill, Santa Monica, CA, USA.
|
English Translation |
n.m. heart; mind, soul, spirit; courage, pluck; will; inclination.
|
Mahan Kosh Encyclopedia |
ਫ਼ਾ. [دِل] Heart. ਨਾਮ/n. ਇਹ ਖ਼ੂਨ ਦੀ ਚਾਲ ਦਾ ਕੇਂਦ੍ਰ ਹੈ, ਜੋ ਛਾਤੀ ਵਿੱਚ ਦੋਹਾਂ ਫੇਫੜਿਆਂ ਦੇ ਮੱਧ ਰਹਿਂਦਾ ਹੈ, ਇਸਤ੍ਰੀ ਨਾਲੋਂ ਮਰਦ ਦੇ ਦਿਲ ਦਾ ਵਜਨ ਜਾਦਾ ਹੁੰਦਾ ਹੈ, ਇਹ ਸਾਰੇ ਸ਼ਰੀਰ ਨੂੰ ਸ਼ਾਹਰਗ (aorta) ਦ੍ਵਾਰਾ ਲਹੂ ਪੁਚਾਉਂਦਾ ਹੈ. ਦਿਲ ਦੇ ਸੱਜੇ ਦੋ ਖਾਨਿਆਂ ਵਿੱਚ ਗੰਦਾ ਖੂਨ ਅਤੇ ਖੱਬੇ ਦੋ ਖਾਨਿਆਂ ਵਿੱਚ ਸਾਫ ਖੂਨ ਹੁੰਦਾ ਹੈ. ਇਸੇ ਦੀ ਹਰਕਤ ਨਾਲ ਨਬਜ ਦੀ ਹਰਕਤ ਹੋਇਆ ਕਰਦੀ ਹੈ. ਜੇ ਦਿਲ ਥੋੜੇ ਸਮੇਂ ਲਈ ਭੀ ਬੰਦ ਹੋਵੇ ਤਾਂ ਪ੍ਰਾਣੀ ਦੀ ਤੁਰਤ ਮੌਤ ਹੋਜਾਂਦੀ ਹੈ. ਦਿਲ ਦੀ ਹਰਕਤ, ਅਰਥਾਤ- ਸੰਕੋਚ ਅਤੇ ਫੈਲਾਉ ਤੋਂ ਹੀ ਖ਼ੂਨ ਵਿੱਚ ਗਰਮੀ ਪੈਦਾ ਹੁੰਦੀ ਹੈ, ਜੋ ਜੀਵਨ ਦਾ ਮੂਲ ਹੈ. ਇਸ ਦੀ ਹਰਕਤ ਤੋਂ ਹੀ ਨਬਜ ਦੀ ਚਾਲ ਤੇਜ ਅਤੇ ਸੁਸਤ ਹੁੰਦੀ ਹੈ. ਇਹ ਚਾਲ, ਦਿਲ ਤੋਂ ਉਮਗੇ ਹੋਏ ਲਹੂ ਦਾ ਤਰੰਗ ਹੈ. ਦਿਲ ਇੱਕ ਮਿੰਟ ਵਿੱਚ ੭੨ ਵਾਰ ਸੁੰਗੜਦਾ ਅਤੇ ਫੈਲਦਾ ਹੈ, ਜੋ ਪੂਰੀ ਅਰੋਗਤਾ ਵਿੱਚ ਨਬਜ ੭੨ ਵਾਰ ਧੜਕਦੀ ਹੈ, ਪਰ ਬੱਚਿਆਂ ਦੀ ੧੨੦ ਵਾਰ ਅਤੇ ਬਹੁਤ ਕਮਜੋਰ ਜਾਂ ਬੁੱਢਿਆਂ ਦੀ ੭੨ ਤੋਂ ਭੀ ਘੱਟ ਹੋਇਆ ਕਰਦੀ ਹੈ. 2. ਮਨ. ਚਿੱਤ. ਅੰਤਹਕਰਣ. “ਦਿਲ ਮਹਿ ਸਾਂਈ ਪਰਗਟੈ.” (ਸ. ਕਬੀਰ) ਇਸ ਦਾ ਨਿਵਾਸ ਵਿਦ੍ਵਾਨਾਂ ਨੇ ਦਿਮਾਗ ਵਿੱਚ ਮੰਨਿਆ ਹੈ। 3. ਸੰਕਲਪ. ਖ਼ਿਆਲ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|