Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Paavas. ਵਰਖਾ ਰੁੱਤ। rainy season. ਉਦਾਹਰਨ: ਤਹ ਪਾਵਸ ਸਿੰਧੁ ਧੂਪ ਨਹੀ ਛਹੀਆ ਤਹ ਉਤਪਤਿ ਪਰਲਉ ਨਾਹੀ ॥ Raga Gaurhee, Kabir, 48, 1:1 (P: 333).
|
SGGS Gurmukhi-English Dictionary |
rainy season.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
Mahan Kosh Encyclopedia |
ਸੰ. ਪਵਸ੍ਤ. ਆਕਾਸ਼ ਅਤੇ ਪ੍ਰਿਥਿਵੀ. “ਤਹ ਪਾਵਸ ਸਿੰਧੁ ਧੂਪ ਨਹੀਂ ਛਹੀਆ.” (ਗਉ ਕਬੀਰ) ਓਥੇ ਖ਼ੁਸ਼ਕੀ ਅਤੇ ਤਰੀ (ਅਥਵਾ- ਉਚਾਣ ਅਤੇ ਨਿਵਾਣ), ਧੁੱਪ ਅਤੇ ਛਾਂਉਂ ਨਹੀਂ. ਜੋ ਲੋਕ ਪਾਵਸ ਦਾ ਅਰਥ ਇੱਥੇ ਵਰਖਾਰੁੱਤ ਕਰਦੇ ਹਨ ਉਹ ਸ਼ਬਦ ਦਾ ਭਾਵ ਨਹੀਂ ਜਾਣਦੇ, ਕਿਉਂਕਿ ਇਸ ਸ਼ਬਦ ਵਿੱਚ ਦੁੰਦ (ਦ੍ਵੰਦ੍ਵ) ਪਦਾਰਥ ਗਿਣੇ ਹਨ. ਦੇਖੋ- ਸੁੰਨ 9। 2. ਸੰ. प्रावृष- ਪ੍ਰਾਵ੍ਰਿਸ਼. ਵਰਖਾ (ਸਾਉਣ ਭਾਦੋਂ ਦੀ) ਰੁੱਤ. ਬਰਸਾਤ. “ਬਿਖੈ ਭਈ ਮਤਿ ਪਾਵਸਿ ਕਾਇਆ ਕਮਲੁ ਕੁਮਲਾਣਾ.” (ਸ੍ਰੀ ਬੇਣੀ). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|