Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 3 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Baras. 1. ਵਰ੍ਹੇ। 2. ਵਸਣਾ। 3. ਵਰਖਾ/ਮੀਂਹ। 1. years. 2. brusting of cloud. 3. raining.
ਉਦਾਹਰਨਾ:
1. ਪੜੀਅਹਿ ਜੇਤੇ ਬਰਸ ਬਰਸ ਪੜੀਅਹਿ ਜੇਤੇ ਮਾਸ ॥ Raga Aaasaa 1, Vaar 9ਸ, 1, 1:3 (P: 467).
2. ਜੈਸੇ ਕਿਰਖਹਿ ਬਰਸ ਮੇਘ ॥ Raga Maalee Ga-orhaa 5, 3, 2:3 (P: 987).
3. ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ Raga Tukhaaree 1, Baarah Maahaa, 10:2 (P: 1108).

English Translation
n.m. same as ਸਾਲ or ਵਰ੍ਹਾ year.

Mahan Kosh Encyclopedia

ਸੰ. ਵਰਸ਼. ਨਾਮ/n. ਵਰ੍ਹਾ. ਸਾਲ. “ਬਾਰਹ ਬਰਸ ਬਾਲਪਨ ਬੀਤੇ.” (ਆਸਾ ਕਬੀਰ) 2. ਸੰ. ਵਰਸ਼ਾ. ਮੀਂਹ. ਵ੍ਰਿਸ਼੍ਟਿ। 3. ਅ਼. ਬਰਸ. ਛੰਭ. ਲਹੂ ਦੇ ਵਿਕਾਰ ਨਾਲ ਸ਼ਰੀਰ ਤੇ ਪਏ ਚਿੱਟੇ ਦਾਗ਼. ਦੇਖੋ- ਸ੍ਵੇਤ ਕੁਸ਼੍ਟ। 4. ਫ਼ਾ. ਬਰਸ਼. ਇੱਕ ਦਵਾਈ ਜਿਸ ਦਾ ਪੂਰਾ ਨਾਮ “ਬਰਸ਼ਾਸ਼ਾ” ਹੈ. ਇਹ ਪੱਠਿਆਂ ਦੀਆਂ ਬੀਮਾਰੀਆਂ ਅਤੇ ਨਿੱਤ ਰਹਿਣਵਾਲੀ ਰੇਜ਼ਿਸ਼ ਵਿੱਚ ਵਰਤੀਦੀ ਹੈ. ਇਸ ਦਾ ਨੁਸਖਾ ਇਹ ਹੈ-
ਮਿਰਚ ਕਾਲੀ, ਮਿਰਚ ਭੂਰੀ, ਖ਼ੁਰਾਸਾਨੀ ਅਜਵਾਇਨ, ਤਿੰਨੇ ਸਾਢੇ ਸੱਤ ਸੱਤ ਤੋਲੇ, ਅਫੀਮ ਤਿੰਨ ਤੋਲੇ, ਕੇਸਰ ਇੱਕ ਤੋਲਾ ਸਾਢੇ ਦਸ ਮਾਸੇ, ਬਾਲਛੜ, ਅਕ਼ਰਕ਼ਰਾ, ਫ਼ਰਫ਼੍ਯੂਨ, ਤਿੰਨੇ ਚਾਰ ਚਾਰ ਮਾਸ਼ੇ. ਏਹ ਸਾਰੀਆਂ ਦਵਾਈਆਂ ਕੁੱਟ ਛਾਣਕੇ, ਸਾਰੀਆਂ ਦੇ ਤੋਲ ਤੋਂ ਤਿੰਨ ਗੁਣੇ ਸ਼ਹਿਦ ਵਿੱਚ ਮਿਲਾਉਣ ਤੋਂ ਬਰਸ਼ ਤਿਆਰ ਹੁੰਦੀ ਹੈ. ਇਸ ਨੂੰ ਤਿੰਨ ਮਹੀਨੇ ਜਵਾਂ ਵਿੱਚ ਦੱਬਕੇ ਫੇਰ ਵਰਤਣੀ ਚਾਹੀਏ. ਇਸ ਦੀ ਖ਼ੁਰਾਕ ਕੋਸੇ ਦੁੱਧ ਜਾਂ ਅਰਕ ਗਾਜ਼ਬਾਨ ਨਾਲ ਚਾਰ ਰੱਤੀ ਤੋਂ ਇੱਕ ਮਾਸ਼ਾ ਹੈ.
ਬਹੁਤ ਲੋਕ ਅਫੀਮ ਦੇ ਥਾਂ ਬਰਸ਼ ਖਾਂਦੇ ਹਨ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits