Go Home
 Encyclopedia & Dictionaries
Mahan Kosh Encyclopedia, Gurbani Dictionaries and Punjabi/English Dictionaries.


Total of 4 results found!


Type your word in English, Gurmukhi/Punjabi or Devanagari/Hindi



SGGS Gurmukhi/Hindi to Punjabi-English/Hindi Dictionary
Bʰaav. 1. ਪਿਆਰ, ਪ੍ਰੇਮ। 2. ਚੰਗੇ ਖਿਆਲ। 3. ਭਵਿਖ ਕਾਲ, ਆਉਣ ਵਾਲਾ ਸਮਾਂ। 4. ਹਾਵ ਭਾਵ, ਨਖਰੇ। 1. love, affection. 2. noble thought. 3. future. 4. dalliances.
ਉਦਾਹਰਨਾ:
1. ਭੈ ਕੇ ਚਰਣ ਕਰ ਭਾਵ ਕੇ ਲੋਇਣ ਸੁਰਤਿ ਕਰੇਇ ॥ Raga Maajh 1, Vaar 3, Salok, 2, 2:3 (P: 139).
ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥ Raga Dhanaasaree Ravidas, 2, 2:1 (P: 694).
2. ਕਹੀ ਨ ਊਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥ Raga Aaasaa, Kabir, 1, 3:1 (P: 475).
3. ਭਵ ਭੂਤ ਭਾਵ ਸਮਬ੍ਰਿਅੰ ਪਰਮੰ ਪ੍ਰਸੰਨ ਮਿਦੰ ॥ Raga Goojree, Jaidev, 1, 2:2 (P: 526).
4. ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ ॥ Raga Bilaaval 5, Chhant 3, 2:3 (P: 847).

SGGS Gurmukhi-English Dictionary
1. love, affection. 2. noble thought. 3. future. 4. dalliances.

SGGS Gurmukhi-English dictionary created by Dr. Kulbir Singh Thind, MD, San Mateo, CA, USA.

English Translation
n.m. underlying meaning or idea, import sense, drift of thought; gist, purport; purpose, object; feeling, sentiment, emotion, passion, sensibility, affection.

Mahan Kosh Encyclopedia

(ਦੇਖੋ- ਭੂ ਧਾ) ਸੰ. ਨਾਮ/n. ਸੱਤਾ. ਹੋਂਦ. ਅਸ੍ਤਿਤ੍ਵ। 2. ਵਿਚਾਰ. ਖ਼ਯਾਲ. “ਸਤਿਆਦਿ ਭਾਵਰਤੰ.” (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ- ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। 3. ਅਭਿਪ੍ਰਾਯ. ਮਤਲਬ। 4. ਜਨਮ. “ਤੱਤ ਸਮਾਧਿ ਸੁ ਭਾਵ ਪ੍ਰਣਾਸੀ.” (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। 5. ਆਤਮਾ। 6. ਪਦਾਰਥ. ਵਸਤੁ। 7. ਸੰਸਾਰ. ਜਗਤ। 8. ਪ੍ਰਕ੍ਰਿਤਿ. ਸ੍ਵਭਾਵ। 9. ਪ੍ਰਕਾਰ. ਤਰਹ। 10. ਆਦਰ. ਸਨਮਾਨ. ਭਾਉ. “ਰਾਖਤ ਸਭ ਕੋ ਭਾਵ.” (ਚਰਿਤ੍ਰ ੧੦੨) 11. ਪ੍ਰੇਮ. “ਭੈ ਭਾਵ ਕਾ ਕਰੇ ਸੀਗਾਰੁ.” (ਆਸਾ ਮਃ ੧) 12. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ਼੍ਟਾ. “ਕਰੇ ਭਾਵ ਹੱਥੰ.” (ਵਿਚਿਤ੍ਰ) 13. ਸ਼੍ਰੱਧਾ।
14. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion). “ਚੰਚਲਿ ਅਨਿਕ ਭਾਵ ਦਿਖਾਵਏ.” (ਬਿਲਾ ਛੰਤ ਮਃ ੫)
“ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,
ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ.”
(ਰਸਿਕਪ੍ਰਿਯਾ)
ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-
“ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,
ਅਸਥਾਈ ਸਾਤਿ੍ਵਕ ਕਹੈਂ ਵ੍ਯਭਿਚਾਰੀ ਕਵਿਰਾਵ.”
(ਰਸਿਕਪ੍ਰਿਯਾ)
ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ:-
(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.
(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, “ਅਨੁਭਾਵ” ਹੈ. ਜੈਸੇ- ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋਜਾਊ.
(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ- ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ. ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-
“ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,
ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ.”
(ਰਸਿਕਪ੍ਰਿਯਾ)
ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ, ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ- ਵੈਰਾਗ੍ਯ (ਨਿਰਵੇਦ) ਹੈ.
(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤਿ੍ਵਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.
(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ- ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ.

Footnotes:
X


Mahan Kosh data provided by Bhai Baljinder Singh (RaraSahib Wale); See https://www.ik13.com

.

© SriGranth.org, a Sri Guru Granth Sahib resource, all rights reserved.
See Acknowledgements & Credits