Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Mathuraa. 1. ਹਿੰਦੂਆਂ ਦੇ ਸਤ ਪਵਿਤਰ ਸਥਾਨਾਂ ਵਿਚੋਂ ਜਮਨਾ ਕਿਨਾਰੇ ਵਸਿਆ ਇਕ ਸ਼ਹਿਰ ਜਿਥੇ ਕ੍ਰਿਸ਼ਨ ਜੀ ਦਾ ਜਨਮ ਹੋਇਆ ਸੀ। 2. ਇਕ ਭੱਟ ਜਿਸ ਦੇ ਸਵਯੈ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸ਼ਾਮਲ ਹਨ। 1. a town on the bank of Jamna river where Sri Krishan Ji was born. 2. one of the Bard whose composition has been included in Sri guru granth sahib. ਉਦਾਹਰਨਾ: 1. ਤਟ ਤੀਰਥ ਦੇਵ ਦੇਵਾਲਿਆ ਕੇਦਾਰੁ ਮਥੁਰਾ ਕਾਸੀ ॥ Raga Maaroo 5, Vaar 18:1 (P: 1100). 2. ਮਥੁਰਾ ਭਨਿ ਭਾਗ ਭਲੇ ਉਨੑ ਕੇ ਮਨ ਇਛਤ ਹੀ ਫਲ ਪਾਵਨ ਹੈ ॥ Sava-eeay of Guru Ramdas, Mathuraa, 3:3 (P: 1404).
|
Mahan Kosh Encyclopedia |
ਗੁਰਯਸ਼ ਕਰਤਾ ਇੱਕ ਭੱਟ. “ਮਥੁਰਾ ਭਨਿ ਭਾਗ ਭਲੇ ਉਨ੍ਹ੍ਹ ਕੇ.” (ਸਵੈਯੇ ਮਃ ੪ ਕੇ) 2. ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਸਿੱਖ, ਜੋ ਆਤਮਗ੍ਯਾਨੀ ਅਤੇ ਮਹਾਨ ਯੋਧਾ ਸੀ। 3. ਸੰ. ਮਧੁਪੁਰੀ. ਇਲਾਹਾਬਾਦ ਦੇ ਇਲਾਕੇ ਜਮੁਨਾ ਨਦੀ ਦੇ ਸੱਜੇ ਕਿਨਾਰੇ ਵ੍ਰਜਭੂਮਿ ਵਿੱਚ ਮਥੁਰਾ ਪ੍ਰਸਿੱਧ ਸ਼ਹਿਰ ਹੈ, ਜੋ ਹਿੰਦੂਆਂ ਦੀਆਂ ਸੱਤ ਪਵਿਤ੍ਰ ਨਗਰੀਆਂ ਵਿੱਚੋਂ ਇੱਕ ਹੈ. ਕ੍ਰਿਸ਼ਨ ਜੀ ਨੇ ਏਥੇ ਹੀ ਜਨਮ ਲਿਆ ਸੀ. “ਮਥੁਰਾ ਮੰਡਲ ਕੇ ਬਿਖੇ ਜਨਮ ਧਰ੍ਯੋ ਹਰਿ ਰਾਇ.” (ਕ੍ਰਿਸਨਾਵ) ਵਿਸ਼ਨੁਪੁਰਾਣ ਵਿੱਚ ਲਿਖਿਆ ਹੈ ਕਿ ਏਥੇ ਇੱਕ ਦੈਤ ਮਧੁ ਨਾਮੀ ਰਾਜ ਕਰਦਾ ਸੀ, ਜਿਸ ਤੋਂ ਇਸ ਨਗਰੀ ਦਾ ਨਾਮ “ਮਧੁਪੁਰੀ” ਹੋਇਆ. ਜਦ ਮਧੁ ਦੇ ਪੁਤ੍ਰ ਲਵਣ ਨੂੰ ਰਾਮਚੰਦ੍ਰ ਜੀ ਦੇ ਭਾਈ ਸ਼ਤ੍ਰੁਘਨ ਨੇ ਮਾਰ ਦਿੱਤਾ, ਤਾਂ ਉਸ ਨੇ ਇਸ ਸ਼ਹਰ ਦਾ ਨਾਮ “ਮਧੁਰਾ” ਰੱਖਦਿੱਤਾ, ਜਿਸ ਤੋਂ ਮਥੁਰਾ ਬਣ ਗਿਆ. ਬਾਦਸ਼ਾਹ ਔਰੰਗਜ਼ੇਬ ਨੇ ਰਮਜ਼ਾਨ ਸਨ ਹਿਜਰੀ ੧੦੮੦ (ਸਨ ੧੬੬੯) ਵਿੱਚ ਇਸ ਪੁਰੀ ਦਾ ਨਾਮ “ਇਸਲਾਮਾਬਾਦ” ਰੱਖਿਆ ਸੀ{1626} ਅਤੇ ਕੇਸ਼ਵਦੇਵ ਮੰਦਿਰ ਨੂੰ ਢਾਹਕੇ ਮਸੀਤ ਚਿਣਵਾਈ ਸੀ. ਇਸ ਸ਼ਹਿਰ ਵਿੱਚ ਚੌਬਿਆਂ ਦੇ ਘਰ ਛੀਂਵੇਂ ਗੁਰੂ ਸਾਹਿਬ ਦਾ ਅਸਥਾਨ ਹੈ. ਆਗਰੇ ਜਾਂਦੇ ਹੋਏ ਇਸ ਥਾਂ ਪਧਾਰੇ ਸਨ. ਕੰਸ ਦੇ ਟਿੱਲੇ ਉੱਪਰ ਨੌਮੇ ਸਤਿਗੁਰੂ ਜੀ ਦਾ ਗੁਰਦ੍ਵਾਰਾ ਹੈ. ਮਥੁਰਾ ਵਿੱਚ ਦਸ਼ਮੇਸ਼ ਨੇ ਭੀ ਪਟਨੇ ਤੋਂ ਪੰਜਾਬ ਨੂੰ ਆਉਂਦੇ ਚਰਣ ਪਾਏ ਹਨ. ਸ਼੍ਰੀ ਗੁਰੂ ਨਾਨਕਦੇਵ ਜੀ ਭੀ ਇਸ ਥਾਂ ਪਧਾਰੇ ਸਨ, ਗੁਰਦ੍ਵਾਰਾ ਪ੍ਰਸਿੱਧ ਨਹੀਂ. ਦੇਖੋ- ਨਾਨਕ ਪ੍ਰਕਾਸ਼ ਉੱਤਰਾਰਧ ਅ: #੯. Footnotes: {1626} ਕਈਆਂ ਨੇ “ਮੋਮਿਨਾਬਾਦ” ਨਾਮ ਲਿਖਿਆ ਹੈ.
Mahan Kosh data provided by Bhai Baljinder Singh (RaraSahib Wale);
See https://www.ik13.com
|
|