Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Mugal. ਤਾਤਾਰ ਦੀ ਇਕ ਆਤਸ਼ਪ੍ਰਸਤ ਬਹਾਦਰ ਜਾਤੀ ਜੋ ਪਿਛੋਂ ਮੁਸਲਮਾਨ ਬਣ ਗਏ। Mughal - worshippers of fire inhabitants of Tatar who became muislims afterwards. ਉਦਾਹਰਨ: ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ Raga Aaasaa 1, Asatpadee 12, 5:1 (P: 418).
|
English Translation |
n.m. Mogul, Mughal; fem. ਮੁਗ਼ਲਾਣੀ.
|
Mahan Kosh Encyclopedia |
ਤੁ. [مُغل] ਮੁਗ਼ਲ. ਵਿ. ਸਾਦਾਦਿਲ. ਭੋਲਾ. ਸਿੱਧਾ ਸਾਦਾ। 2. ਨਾਮ/n. ਤਾਤਾਰ ਦੀ ਇੱਕ ਸ਼ੂਰਵੀਰ ਜਾਤਿ, ਜੋ ਪਹਿਲਾਂ ਆਤਿਸ਼ਪਰਸ੍ਤ ਸੀ ਅਤੇ ਫੇਰ ਇਸਲਾਮ ਮਤ ਵਿੱਚ ਆਈ. ਦਿੱਲੀ ਦੇ ਬਾਦਸ਼ਾਹਾਂ ਦੀ ਨੌਕਰੀ ਵਿੱਚ ਆਕੇ ਭੀ ਕਈ ਮੁਗਲ ਚਿਰ ਤੀਕ ਮੁਸਲਮਾਨ ਨਹੀਂ ਹੋਏ ਸਨ. ਜਲਾਲੁੱਦੀਨ ਫ਼ੀਰੋਜ਼ ਖ਼ਲਜੀ ਨੇ, ਜੋ ਦਿੱਲੀ ਦੇ ਤਖ਼ਤ ਪੁਰ ਸਨ ੧੨੯੦ ਤੋਂ ੯੬ ਤਕ ਰਿਹਾ, ਬਹੁਤ ਮੁਗਲ ਮੁਸਲਮਾਨ ਕੀਤੇ. ਦਿੱਲੀ ਪਾਸ ਜੋ ਮੁਗ਼ਲਪੁਰਾ ਹੈ, ਇਹ ਉਸੀ ਸਮੇਂ ਬਣਾਇਆ ਗਿਆ ਸੀ. ਮੁਗਲਾਂ ਵਿੱਚ ਤੈਮੂਰ ਪ੍ਰਤਾਪੀ ਹੋਇਆ, ਜਿਸ ਨੇ ਭਾਰਤ ਨੂੰ ਫਤੇ ਕੀਤਾ, ਅਰ ਜਿਸ ਦੇ ਵੰਸ਼ ਵਿੱਚੋਂ ਬਾਬਰ ਹਿੰਦੁਸਤਾਨ ਅੰਦਰ ਮੁਗਲਰਾਜ ਕ਼ਾਇਮ ਕਰਨ ਵਾਲਾ ਹੋਇਆ. ਦਿੱਲੀ ਦੇ ਤਖਤ ਪੁਰ ੧੫ ਮੁਗਲ ਬਾਦਸ਼ਾਹ ਬੈਠੇ ਸਨ. ਦੇਖੋ- ਮੁਸਲਮਾਨਾਂ ਦਾ ਭਾਰਤ ਵਿੱਚ ਰਾਜ. “ਮੁਗਲ ਪਠਾਣਾ ਭਈ ਲੜਾਈ.” (ਆਸਾ ਮਃ ੧). Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|