Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sulṫaan. ਬਾਦਸ਼ਾਹ। king, emperor. ਉਦਾਹਰਨ: ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ Raga Sireeraag 1, 6, 4:2 (P: 16).
|
SGGS Gurmukhi-English Dictionary |
ruler, king.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
n.m. king, emperor, ruler, sultan.
|
Mahan Kosh Encyclopedia |
ਅ਼. [سُلطان] ਸੁਲਤ਼ਾਨ. ਨਾਮ/n. ਦਲੀਲ. ਯੁਕ੍ਤਿ। 2. ਪ੍ਰਬਲ ਹੋਣਾ। 3. ਬਾਦਸ਼ਾਹ. “ਸੁਲਤਾਨ ਹੋਵਾ ਮੇਲਿ ਲਸਕਰ.” (ਸ੍ਰੀ ਮਃ ੧) ਸਭ ਤੋਂ ਪਹਿਲਾਂ “ਸੁਲਤਾਨ” ਪਦਵੀ ਮਹਮੂਦ ਗਜਨਵੀ ਨੇ ਧਾਰਨ ਕੀਤੀ ਹੈ। 4. ਇੱਕ ਮੁਸਲਮਾਨ ਪੀਰ, ਜਿਸ ਦੇ ਨਾਉਂ ਸਖੀ ਸਰਵਰ, ਲਖਦਾਤਾ, ਲਾਲਾਂ ਵਾਲਾ, ਧੌਂਕਲੀਆ ਆਦਿਕ ਪ੍ਰਸਿੱਧ ਹਨ. ਸੁਲਤਾਨ ਦਾ ਅਸਲ ਨਾਉਂ ਸੈਯਦ ਅਹਮਦ ਸੀ. ਇਹ ਇੱਕ ਬਗਦਾਦੀ ਦਾ ਪੁਤ੍ਰ ਸੀ. ਇਸ ਦਾ ਬਾਪ ਸਿਆਲਕੋਟ ਪਿੰਡ ਵਿੱਚ, ਜੋ ਮੁਲਤਾਨ ਤੋਂ ੧੨ ਮੀਲ ਪੂਰਵ ਹੈ, ਸਨ ੧੨੨੦ ਨੂੰ ਆਬਾਦ ਹੋਇਆ ਸੀ. ਸੁਲਤਾਨ ਦਾ ਜਨਮ ਸਨ ੧੨੫੨ ਅਤੇ ਦੇਹਾਂਤ ੧੨੯੧ ਵਿੱਚ ਹੋਇਆ. ਸੁਲਤਾਨ ਦੇ ਥਾਨਾਂ ਨੂੰ ਪੀਰਖਾਨਾ ਅਤੇ “ਚੁਖੰਡੀ” ਆਖਦੇ ਹਨ, ਜੋ ਪੰਜਾਬ ਦੇ ਬਹੁਤ ਪਿੰਡਾਂ ਵਿੱਚ ਹਨ. ਵੀਰਵਾਰ ਨੂੰ ਸੁਲਤਾਨੀਏ ਪੀਰਖਾਨੇ ਜਮਾ ਹੁੰਦੇ ਹਨ ਅਰ ਭੇਟਾ ਚੜ੍ਹਾਉਂਦੇ ਹਨ. ਇਸ ਦੀ ਮੁੱਖ ਭੇਟਾ ਰੋਟ ਹੈ. ਇਹ ਵਡੀ ਰੋਟੀ, ਜਿਸ ਦਾ ਵਜਨ ਸਵਾ ਮਣ ਤੀਕ ਹੁੰਦਾ ਹੈ, ਜਮੀਨ ਤਪਾਕੇ ਪਕਾਈ ਜਾਂਦੀ ਹੈ. ਇਸ ਨੂੰ ਗੁੜ ਨਾਲ ਚੋਪੜਕੇ ਪੀਰ ਅੱਗੇ ਅਰਪਦੇ ਹਨ. ਭਿਰਾਈ (ਸੁਲਤਾਨ ਦਾ ਪੁਜਾਰੀ) ਦਰੂਦ ਪੜ੍ਹਕੇ ਕੁਝ ਰੋਟੀ ਆਪ ਲੈ ਲੈਂਦਾ ਹੈ ਅਤੇ ਕੁਝ ਉਪਾਸਕਾਂ ਨੂੰ ਦੇ ਦਿੰਦਾ ਹੈ. ਸੁਲਤਾਨ ਦੀ ਕਬਰ ਨਿਗਾਹ (ਨਗਾਹੇ) ਪਿੰਡ{400} (ਜਿਲਾ ਡੇਰਾਗਾਜੀਖਾਂ) ਵਿੱਚ ਹੈ, ਜੋ ਈਸਵੀ ਤੇਰਵੀਂ ਸਦੀ ਵਿੱਚ ਬਣੀ ਹੈ. ਇਸ ਥਾਂ ਸੁਲਤਾਨ ਦੀ ਇਸਤ੍ਰੀ ਬੀਬੀ ਬਾਈ ਦੀ ਕਬਰ ਭੀ ਹੈ. ਸੁਲਤਾਨ ਦੇ ਤਿੰਨ ਸੇਵਕਾਂ ਦੀ ਔਲਾਦ ਪੂਜਾ ਲੈਂਦੀ ਹੈ ਜੋ ੧੬੫੦ ਹਿੱਸਿਆਂ ਵਿੱਚ ਵੰਡੀਦੀ ਹੈ. ਨਗਾਹੇ ਤੋਂ ਦੂਜੇ ਦਰਜੇ ਸੁਲਤਾਨ ਦਾ ਪੀਰਖਾਨਾ ਧੌਂਕਲ ਪਿੰਡ ਵਿੱਚ (ਵਜੀਰਾਬਾਦ ਪਾਸ) ਹੈ. ਇਸ ਤੋਂ ਹੀ ਪੀਰ ਦਾ ਨਾਉਂ ਧੌਂਕਲੀਆ ਹੋ ਗਿਆ ਹੈ. Footnotes: {400} ਨਿਗਾਹ (ਨਗਾਹਾ) ਪਿੰਡ ਡੇਰਾ ਗਾਜ਼ੀਖ਼ਾਨ ਤੋਂ ੨੨ ਮੀਲ ਪੱਛਮ ਹੈ.
Mahan Kosh data provided by Bhai Baljinder Singh (RaraSahib Wale);
See https://www.ik13.com
|
|