Mahan Kosh Encyclopedia, Gurbani Dictionaries and Punjabi/English Dictionaries.
SGGS Gurmukhi/Hindi to Punjabi-English/Hindi Dictionary |
Sooḋ. ਚੌਥਾ ਵਰਣ, ਨੀਵੀਂ ਜਾਤ। low caste, untouchable. ਉਦਾਹਰਨ: ਤੁਮ ਕਤ ਬ੍ਰਾਹਮਣ ਹਮ ਕਤ ਸੂਦ ॥ Raga Gaurhee, Kabir, 7, 3:1 (P: 324).
|
SGGS Gurmukhi-English Dictionary |
low caste, untouchable.
SGGS Gurmukhi-English dictionary created by
Dr. Kulbir Singh Thind, MD, San Mateo, CA, USA.
|
English Translation |
(1) n.m. interest, profit on cash loan, rate of interest. (2) n.m.adj. name of a Khatri subcaste; its member.
|
Mahan Kosh Encyclopedia |
ਵੈਸ਼੍ਯ ਵਰਣ ਦੀ ਇੱਕ ਜਾਤਿ। 2. ਸੰ. सुद्. ਧਾ. ਟਪਕਣਾ. ਚੁਇਣਾ. ਪਵਿਤ੍ਰ ਕਰਨਾ. ਅਮਾਨਤ ਰੱਖਣਾ. ਘਾਉ ਕਰਨਾ. ਫੱਟਣਾ. ਬਚਨ ਦੇਣਾ. ਮਾਰਨਾ। 3. ਨਾਮ/n. ਰਸੋਈਆ. ਲਾਂਗਰੀ। 4. ਪਾਪ. ਗੁਨਾਹ। 5. ਡਿੰਗ. ਰਸੋਈਖਾਨੇ ਦਾ ਦਾਰੋਗਾ। 6. ਸੰ. ਸ਼ੂਦ੍ਰ. ਚੌਥਾ ਵਰਣ. “ਖਤ੍ਰੀ ਬ੍ਰਾਹਮਣ ਸੂਦ ਵੈਸ.” (ਸੂਹੀ ਮਃ ੫) 7. ਫ਼ਾ. [سُود] ਨਫ਼ਾ. ਲਾਭ। 8. ਵਿਆਜ. “ਨਿਤ ਸਉਦਾ ਸੂਦ ਕੀਚੈ ਬਹੁ ਭਾਂਤਿ ਕਰ.” (ਗਉ ਮਃ ੪) ਮੁਸਲਮਾਨਾਂ ਦੇ ਮਤ ਵਿੱਚ ਸੂਦ ਲੈਣਾ ਹਰਾਮ ਹੈ. ਦੇਖੋ- ਕੁਰਾਨ ਸੂਰਤ ਬਕਰ, ਆਯਤ ੨੭੫. ਹਿੰਦੂਮਤ ਵਿੱਚ ਸੂਦ ਲੈਣਾ ਵਿਧਾਨ ਹੈ. ਗੋਤਮ ਰਿਖੀ ਦੇ ਮਤ ਅਨੁਸਾਰ ਅਸਲ ਰਕਮ ਦਾ ਵੀਹਵਾਂ ਹਿੱਸਾ ਹਰ ਮਹੀਨੇ ਸੂਦ ਲੈਣਾ ਵਾਜਬ ਹੈ. ਮਨੂ ਦੇ ਹਿਸਾਬ ਨਾਲ ਗਿਣੀਏ ਤਦ ਸਵਾ ਰੁਪਯਾ ਸੈਂਕੜਾ ਮਹੀਨੇ ਪਿੱਛੇ ਬੈਠਦਾ ਹੈ. ਦੇਖੋ- ਵਿਆਜ. Footnotes: X
Mahan Kosh data provided by Bhai Baljinder Singh (RaraSahib Wale);
See https://www.ik13.com
|
|