Sri Granth: Sri Guru Granth Sahib
Gurmukhi:
Hindi:
Roman:
        
Sri Guru Granth Sahib Page # :    of 1430
English:
Punjabi:
Teeka:

ਮਨਿ ਤਨਿ ਪਿਆਸ ਦਰਸਨ ਘਣੀ ਕੋਈ ਆਣਿ ਮਿਲਾਵੈ ਮਾਇ  

मनि तनि पिआस दरसन घणी कोई आणि मिलावै माइ ॥  

Man ṯan pi▫ās ḏarsan gẖaṇī ko▫ī āṇ milāvai mā▫e.  

My mind and body are so thirsty for the Blessed Vision of His Darshan. Won't someone please come and lead me to him, O my mother.  

ਮੇਰੀ ਆਤਮਾ ਦੇ ਦੇਹਿ ਅੰਦਰ ਸਾਹਿਬ ਦੇ ਦੀਦਾਰ ਦੀ ਬਹੁਤੀ ਤ੍ਰੇਹ ਹੈ। ਕੋਈ ਆ ਕੇ ਮੈਨੂੰ ਉਸ ਨਾਲ ਮਿਲਾ ਦੇਵੇ, ਹੇ ਮਾਤਾ!  

ਮਨਿ = ਮਨ ਵਿਚ। ਤਨਿ = ਸਰੀਰ ਵਿਚ। ਘਣੀ = ਬਹੁਤ। ਆਣਿ = ਲਿਆ ਕੇ। ਮਾਇ = ਹੇ ਮਾਂ!
ਮੇਰੇ ਮਨ ਵਿਚ ਮੇਰੇ ਤਨ ਵਿਚ ਪ੍ਰਭੂ ਦੇ ਦਰਸਨ ਦੀ ਬੜੀ ਪਿਆਸ ਲੱਗੀ ਹੋਈ ਹੈ (ਚਿੱਤ ਲੋਚਦਾ ਹੈ ਕਿ) ਕੋਈ (ਉਸ ਪਤੀ ਨੂੰ) ਲਿਆ ਕੇ ਮੇਲ ਕਰਾ ਦੇਵੇ।


ਸੰਤ ਸਹਾਈ ਪ੍ਰੇਮ ਕੇ ਹਉ ਤਿਨ ਕੈ ਲਾਗਾ ਪਾਇ  

संत सहाई प्रेम के हउ तिन कै लागा पाइ ॥  

Sanṯ sahā▫ī parem ke ha▫o ṯin kai lāgā pā▫e.  

The Saints are the helpers of the Lord's lovers; I fall and touch their feet.  

ਮੇਰੀ ਪ੍ਰੀਤ ਦੀ ਮੰਜਲ ਅੰਦਰ ਸਾਧੂ ਮੇਰੇ ਸਹਾਇਕ ਹਨ। ਮੈਂ ਉਨ੍ਹਾਂ ਦੇ ਪੈਰੀ ਪੈਦਾ ਹਾਂ।  

ਹਉ = ਮੈਂ! ਤਿਨ ਕੈ ਪਾਇ = ਉਹਨਾਂ ਦੀ ਚਰਨੀਂ।
(ਇਹ ਸੁਣ ਕੇ ਕਿ) ਸੰਤ ਜਨ ਪ੍ਰੇਮ ਵਧਾਣ ਵਿਚ ਸਹੈਤਾ ਕਰਿਆ ਕਰਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗੀ ਹਾਂ।


ਵਿਣੁ ਪ੍ਰਭ ਕਿਉ ਸੁਖੁ ਪਾਈਐ ਦੂਜੀ ਨਾਹੀ ਜਾਇ  

विणु प्रभ किउ सुखु पाईऐ दूजी नाही जाइ ॥  

viṇ parabẖ ki▫o sukẖ pā▫ī▫ai ḏūjī nāhī jā▫e.  

Without God, how can I find peace? There is nowhere else to go.  

ਸੁਆਮੀ ਦੇ ਬਗੈਰ ਆਰਾਮ ਕਿਸ ਤਰ੍ਰਾਂ ਪਾਇਆ ਜਾ ਸਕਦਾ ਹੈ? ਹੋਰ ਕੋਈ ਜਗ੍ਰਾ ਹੈ ਹੀ ਨਹੀਂ।  

ਜਾਇ = ਥਾਂ।
(ਹੇ ਮਾਂ!) ਪ੍ਰਭੂ ਤੋਂ ਬਿਨਾ ਸੁਖ ਆਨੰਦ ਨਹੀਂ ਮਿਲ ਸਕਦਾ (ਕਿਉਂਕਿ ਸੁਖ-ਆਨੰਦ ਦੀ) ਹੋਰ ਕੋਈ ਥਾਂ ਹੀ ਨਹੀਂ।


ਜਿੰਨ੍ਹ੍ਹੀ ਚਾਖਿਆ ਪ੍ਰੇਮ ਰਸੁ ਸੇ ਤ੍ਰਿਪਤਿ ਰਹੇ ਆਘਾਇ  

जिंन्ही चाखिआ प्रेम रसु से त्रिपति रहे आघाइ ॥  

Jinĥī cẖākẖi▫ā parem ras se ṯaripaṯ rahe āgẖā▫e.  

Those who have tasted the sublime essence of His Love, remain satisfied and fulfilled.  

ਜਿਨ੍ਹਾਂ ਨੇ ਪ੍ਰੀਤ ਦਾ ਅੰਮ੍ਰਿਤ ਪਾਨ ਕੀਤਾ ਹੈ, ਉਹ ਰਜੇ ਅਤੇ ਧ੍ਰਾਪੇ ਰਹਿੰਦੇ ਹਨ।  

ਰਸੁ = ਸੁਆਦ, ਆਨੰਦ। ਰਹੇ ਆਘਾਇ = ਰੱਜ ਗਏ, ਤ੍ਰਿਸ਼ਨਾ ਪੋਹ ਨਹੀਂ ਸਕਦੀ।
ਜਿਨ੍ਹਾਂ (ਵਡ-ਭਾਗੀਆਂ) ਨੇ ਪ੍ਰਭੂ-ਪਿਆਰ ਦਾ ਸੁਆਦ (ਇਕ ਵਾਰੀ) ਚੱਖ ਲਿਆ ਹੈ (ਉਹਨਾਂ ਨੂੰ ਮਾਇਆ ਦੇ ਸੁਆਦ ਭੁੱਲ ਜਾਂਦੇ ਹਨ, ਮਾਇਆ ਵੱਲੋਂ) ਉਹ ਰੱਜ ਜਾਂਦੇ ਹਨ,


ਆਪੁ ਤਿਆਗਿ ਬਿਨਤੀ ਕਰਹਿ ਲੇਹੁ ਪ੍ਰਭੂ ਲੜਿ ਲਾਇ  

आपु तिआगि बिनती करहि लेहु प्रभू लड़ि लाइ ॥  

Āp ṯi▫āg binṯī karahi leho parabẖū laṛ lā▫e.  

They renounce their selfishness and conceit, and they pray, "God, please attach me to the hem of Your robe".  

ਸਵੈ-ਹੰਗਤਾ ਨੂੰ ਨਵਿਰਤ ਕਰਕੇ, ਉਹ ਪ੍ਰਾਰਥਨਾ ਕਰਦੇ ਹਨ, ਹੇ ਸੁਆਮੀ ਸਾਨੂੰ ਆਪਣੇ ਪੱਲੇ ਨਾਲ ਜੋੜ ਲੈ।  

ਆਪੁ = ਆਪਾ-ਭਾਵ। ਲੜਿ = ਲੜ ਵਿਚ, ਪੱਲੇ।
ਆਪਾ-ਭਾਵ ਛੱਡ ਕੇ ਉਹ ਸਦਾ ਅਰਦਾਸਾਂ ਕਰਦੇ ਰਹਿੰਦੇ ਹਨ-ਹੇ ਪ੍ਰਭੂ! ਸਾਨੂੰ ਆਪਣੇ ਲੜ ਲਾਈ ਰੱਖ।


ਜੋ ਹਰਿ ਕੰਤਿ ਮਿਲਾਈਆ ਸਿ ਵਿਛੁੜਿ ਕਤਹਿ ਜਾਇ  

जो हरि कंति मिलाईआ सि विछुड़ि कतहि न जाइ ॥  

Jo har kanṯ milā▫ī▫ā sė vicẖẖuṛ kaṯėh na jā▫e.  

Those whom the Husband Lord has united with Himself, shall not be separated from Him again.  

ਜਿਹੜੀਆਂ ਭਗਵਾਨ ਪਤੀ ਨੇ ਆਪਣੇ ਨਾਲ ਮਿਲਾ ਲਈਆਂ ਹਨ ਉਹ ਕਦੇ ਭੀ ਜੂਦਾ ਹੋ ਕੇ ਹੋਰ ਕਿਧਰੇ ਨਹੀਂ ਜਾਂਦੀਆਂ।  

ਕੰਤਿ = ਕੰਤ ਨੇ। ਕਤਹਿ = ਕਿਸੇ ਹੋਰ ਥਾਂ।
ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ ਖਸਮ ਨੇ ਆਪਣੇ ਨਾਲ ਮਿਲਾ ਲਿਆ ਹੈ, ਉਹ (ਉਸ ਮਿਲਾਪ ਵਿਚੋਂ) ਵਿੱਛੁੜ ਕੇ ਹੋਰ ਕਿਸੇ ਥਾਂ ਨਹੀਂ ਜਾਂਦੀ,


ਪ੍ਰਭ ਵਿਣੁ ਦੂਜਾ ਕੋ ਨਹੀ ਨਾਨਕ ਹਰਿ ਸਰਣਾਇ  

प्रभ विणु दूजा को नही नानक हरि सरणाइ ॥  

Parabẖ viṇ ḏūjā ko nahī Nānak har sarṇā▫e.  

Without God, there is no other at all. Nanak has entered the Sanctuary of the Lord.  

ਸਾਹਿਬ ਦੇ ਬਾਝੋਂ ਹੋਰ ਕੋਈ ਦੂਸਰਾ ਨਹੀਂ। ਨਾਨਕ ਨੇ ਵਾਹਿਗੁਰੂ ਦੀ ਸ਼ਰਣਾਗਤ ਸੰਭਾਲੀ ਹੈ।  

xxx
(ਕਿਉਂਕਿ) ਹੇ ਨਾਨਕ (ਉਸ ਨੂੰ ਨਿਸਚਾ ਆ ਜਾਂਦਾ ਹੈ ਕਿ ਸਦੀਵੀ ਸੁਖ ਵਾਸਤੇ) ਪ੍ਰਭੂ ਦੀ ਸਰਨ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ।


ਅਸੂ ਸੁਖੀ ਵਸੰਦੀਆ ਜਿਨਾ ਮਇਆ ਹਰਿ ਰਾਇ ॥੮॥  

असू सुखी वसंदीआ जिना मइआ हरि राइ ॥८॥  

Asū sukẖī vasanḏī▫ā jinā ma▫i▫ā har rā▫e. ||8||  

In Assu, the Lord, the Sovereign King, has granted His Mercy, and they dwell in peace. ||8||  

ਅੱਸੂ ਵਿੱਚ ਜਿਨ੍ਹਾਂ ਉਤੇ ਵਾਹਿਗੁਰੂ ਪਾਤਸ਼ਾਹ ਦੀ ਮਿਹਰ ਹੈ, ਉਹ ਆਰਾਮ ਅੰਦਰ ਰਹਿੰਦੀਆਂ ਹਨ।  

ਮਇਆ = ਮਿਹਰ ॥੮॥
ਉਹ ਸਦਾ ਪ੍ਰਭੂ ਦੀ ਸਰਨ ਪਈ ਰਹਿੰਦੀ ਹੈ। ਅੱਸੂ (ਦੀ ਮਿੱਠੀ ਮਿੱਠੀ ਰੁੱਤ) ਵਿਚ ਉਹ ਜੀਵ-ਇਸਤ੍ਰੀਆਂ ਸੁਖ ਵਿਚ ਵੱਸਦੀਆਂ ਹਨ, ਜਿਨ੍ਹਾਂ ਉੱਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ ॥੮॥


ਕਤਿਕਿ ਕਰਮ ਕਮਾਵਣੇ ਦੋਸੁ ਕਾਹੂ ਜੋਗੁ  

कतिकि करम कमावणे दोसु न काहू जोगु ॥  

Kaṯik karam kamāvṇe ḏos na kāhū jog.  

In the month of Katak, do good deeds. Do not try to blame anyone else.  

ਕੱਤਕ ਵਿੱਚ ਤੂੰ ਚੰਗੇ ਅਮਲ ਕਰ। ਕਿਸੇ ਹੋਰ ਉਤੇ ਇਲਜਾਮ ਲਾਉਣਾ ਮੁਨਾਸਬ ਨਹੀਂ।  

ਕਤਿਕਿ = ਕੱਤਕ (ਦੀ ਠੰਡੀ ਬਹਾਰ) ਵਿਚ। ਕਾਹੂ ਜੋਗੁ = ਕਿਸੇ ਦੇ ਜ਼ਿੰਮੇ, ਕਿਸੇ ਦੇ ਮੱਥੇ।
ਕੱਤਕ (ਦੀ ਸੁਹਾਵਣੀ ਰੁੱਤ) ਵਿਚ (ਭੀ ਜੇ ਪ੍ਰਭੂ-ਪਤੀ ਨਾਲੋਂ ਵਿਛੋੜਾ ਰਿਹਾ ਤਾਂ ਇਹ ਆਪਣੇ) ਕੀਤੇ ਕਰਮਾਂ ਦਾ ਸਿੱਟਾ ਹੈ, ਕਿਸੇ ਹੋਰ ਦੇ ਮੱਥੇ ਕੋਈ ਦੋਸ ਨਹੀਂ ਲਾਇਆ ਜਾ ਸਕਦਾ।


ਪਰਮੇਸਰ ਤੇ ਭੁਲਿਆਂ ਵਿਆਪਨਿ ਸਭੇ ਰੋਗ  

परमेसर ते भुलिआं विआपनि सभे रोग ॥  

Parmesar ṯe bẖuli▫āʼn vi▫āpan sabẖe rog.  

Forgetting the Transcendent Lord, all sorts of illnesses are contracted.  

ਪਾਰਬ੍ਰਹਿਮ ਨੂੰ ਭੁਲਾਉਣ ਕਰਕੇ ਇਨਸਾਨ ਨੂੰ ਸਾਰੀਆਂ ਬੀਮਾਰੀਆਂ ਚਿਮੜ ਜਾਂਦੀਆਂ ਹਨ।  

ਵਿਆਪਨਿ = ਜ਼ੋਰ ਪਾ ਲੈਂਦੇ ਹਨ।
ਪਰਮੇਸਰ (ਦੀ ਯਾਦ) ਤੋਂ ਖੁੰਝਿਆਂ (ਦੁਨੀਆ ਦੇ) ਸਾਰੇ ਦੁੱਖ-ਕਲੇਸ਼ ਜ਼ੋਰ ਪਾ ਲੈਂਦੇ ਹਨ।


ਵੇਮੁਖ ਹੋਏ ਰਾਮ ਤੇ ਲਗਨਿ ਜਨਮ ਵਿਜੋਗ  

वेमुख होए राम ते लगनि जनम विजोग ॥  

vaimukẖ ho▫e rām ṯe lagan janam vijog.  

Those who turn their backs on the Lord shall be separated from Him and consigned to reincarnation, over and over again.  

ਸਰਬ-ਵਿਆਪਕ ਸੁਆਮੀ ਵਿੱਚ ਭਰੋਸਾ ਨਾਂ ਰਖਣ ਵਾਲੇ ਉਸ ਨਾਲੋਂ ਜਨਮ ਜਨਮਾਤ੍ਰਾਂ ਲਈ ਵਿਛੜ ਜਾਂਦੇ ਹਨ।  

ਰਾਮ ਤੇ = ਰੱਬ ਤੋਂ। ਲਗਨਿ = ਲੱਗ ਜਾਂਦੇ ਹਨ। ਜਨਮ ਵਿਜੋਗ = ਜਨਮਾਂ ਦੇ ਵਿਛੋੜੇ, ਲੰਮੇ ਵਿਛੋੜੇ।
ਜਿਨ੍ਹਾਂ ਨੇ (ਇਸ ਜਨਮ ਵਿਚ) ਪਰਮਾਤਮਾ ਦੀ ਯਾਦ ਵੱਲੋਂ ਮੂੰਹ ਮੋੜੀ ਰੱਖਿਆ, ਉਹਨਾਂ ਨੂੰ (ਫਿਰ) ਲੰਮੇ ਵਿਛੋੜੇ ਪੈ ਜਾਂਦੇ ਹਨ।


ਖਿਨ ਮਹਿ ਕਉੜੇ ਹੋਇ ਗਏ ਜਿਤੜੇ ਮਾਇਆ ਭੋਗ  

खिन महि कउड़े होइ गए जितड़े माइआ भोग ॥  

Kẖin mėh ka▫uṛe ho▫e ga▫e jiṯ▫ṛe mā▫i▫ā bẖog.  

In an instant, all of Maya's sensual pleasures turn bitter.  

ਇਕ ਮੁਹਤ ਵਿੱਚ ਧਨ ਦੌਲਤ ਦੇ ਸਾਰੇ ਰੰਗ ਰਸ ਤਲਖ ਹੋ ਜਾਂਦੇ ਹਨ।  

ਮਾਇਆ ਭੋਗ = ਮਾਇਆ ਦੀਆਂ ਮੌਜਾਂ, ਦੁਨੀਆ ਦੇ ਐਸ਼।
ਜੇਹੜੀਆਂ ਮਾਇਆ ਦੀਆਂ ਮੌਜਾਂ (ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦਿੱਤਾ ਸੀ, ਉਹ ਭੀ) ਇਕ ਪਲ ਵਿਚ ਦੁਖਦਾਈ ਹੋ ਜਾਂਦੀਆਂ ਹਨ,


ਵਿਚੁ ਕੋਈ ਕਰਿ ਸਕੈ ਕਿਸ ਥੈ ਰੋਵਹਿ ਰੋਜ  

विचु न कोई करि सकै किस थै रोवहि रोज ॥  

vicẖ na ko▫ī kar sakai kis thai rovėh roj.  

No one can then serve as your intermediary. Unto whom can we turn and cry?  

ਉਨ੍ਹਾਂ ਲਈ ਕੋਈ ਭੀ ਵਿਚੋਲਗੀ ਨਹੀਂ ਕਰ ਸਕਦਾ। ਉਹ ਨਿਤਾ ਪ੍ਰਤੀ ਕੀਹਦੇ ਮੂਹਰੇ ਜਾ ਕੇ ਵਿਰਲਾਪ ਕਰਨਗੇ?  

ਵਿਚੁ = ਵਿਚੋਲਾ ਪਨ। ਕਿਸ ਥੈ = (ਹੋਰ) ਕਿਸ ਕੋਲ? ਰੋਜ = ਨਿਤ, ਹਰ ਰੋਜ਼।
(ਉਸ ਦੁਖੀ ਹਾਲਤ ਵਿਚ) ਕਿਸੇ ਪਾਸ ਭੀ ਨਿਤ ਰੋਣੇ ਰੋਣ ਦਾ ਕੋਈ ਲਾਭ ਨਹੀਂ ਹੁੰਦਾ, (ਕਿਉਂਕਿ ਦੁੱਖ ਤਾਂ ਹੈ ਵਿਛੋੜੇ ਦੇ ਕਾਰਨ, ਤੇ ਵਿਛੋੜੇ ਨੂੰ ਦੂਰ ਕਰਨ ਲਈ) ਕੋਈ ਵਿਚੋਲਾ-ਪਨ ਨਹੀਂ ਕਰ ਸਕਦਾ।


ਕੀਤਾ ਕਿਛੂ ਹੋਵਈ ਲਿਖਿਆ ਧੁਰਿ ਸੰਜੋਗ  

कीता किछू न होवई लिखिआ धुरि संजोग ॥  

Kīṯā kicẖẖū na hova▫ī likẖi▫ā ḏẖur sanjog.  

By one's own actions, nothing can be done; destiny was pre-determined from the very beginning.  

ਆਦਮੀ ਦੇ ਕਰਨ ਨਾਲ ਕੁਝ ਭੀ ਨਹੀਂ ਹੋ ਸਕਦਾ, ਐਨ ਆਰੰਭ ਵਿੱਚ ਹੀ ਕਿਸਮਤ ਲਿਖੀ ਗਈ ਸੀ।  

ਕੀਤਾ = ਆਪਣਾ ਕੀਤਾ। ਧੁਰਿ = ਧੁਰ ਤੋਂ, ਪ੍ਰਭੂ ਦੀ ਹਜ਼ੂਰੀ ਤੋਂ।
(ਦੁਖੀ ਜੀਵ ਦੀ ਆਪਣੀ) ਕੋਈ ਪੇਸ਼ ਨਹੀਂ ਜਾਂਦੀ, (ਪਿਛਲੇ ਕੀਤੇ ਕਰਮਾਂ ਅਨੁਸਾਰ) ਧੁਰੋਂ ਹੀ ਲਿਖੇ ਲੇਖਾਂ ਦੀ ਬਿਧ ਆ ਬਣਦੀ ਹੈ।


ਵਡਭਾਗੀ ਮੇਰਾ ਪ੍ਰਭੁ ਮਿਲੈ ਤਾਂ ਉਤਰਹਿ ਸਭਿ ਬਿਓਗ  

वडभागी मेरा प्रभु मिलै तां उतरहि सभि बिओग ॥  

vadbẖāgī merā parabẖ milai ṯāʼn uṯrėh sabẖ bi▫og.  

By great good fortune, I meet my God, and then all pain of separation departs.  

ਭਾਰੇ ਚੰਗੇ ਕਰਮਾਂ ਰਾਹੀਂ ਮੇਰਾ ਮਾਲਕ ਮਿਲਦਾ ਹੈ। ਤਦ ਵਿਛੋੜੇ ਦੇ ਦੁਖੜੇ ਸਮੂਹ ਦੂਰ ਹੋ ਜਾਂਦੇ ਹਨ।  

ਸਭਿ = ਸਾਰੇ। ਬਿਓਗ = ਵਿਛੋੜੇ ਦੇ ਦੁੱਖ।
(ਹਾਂ!) ਜੇ ਚੰਗੇ ਭਾਗਾਂ ਨੂੰ ਪ੍ਰਭੂ (ਆਪ) ਆ ਮਿਲੇ, ਤਾਂ ਵਿਛੋੜੇ ਤੋਂ ਪੈਦਾ ਹੋਏ ਸਾਰੇ ਦੁੱਖ ਮਿਟ ਜਾਂਦੇ ਹਨ।


ਨਾਨਕ ਕਉ ਪ੍ਰਭ ਰਾਖਿ ਲੇਹਿ ਮੇਰੇ ਸਾਹਿਬ ਬੰਦੀ ਮੋਚ  

नानक कउ प्रभ राखि लेहि मेरे साहिब बंदी मोच ॥  

Nānak ka▫o parabẖ rākẖ lehi mere sāhib banḏī mocẖ.  

Please protect Nanak, God; O my Lord and Master, please release me from bondage.  

ਤੂੰ ਨਾਨਕ ਦੀ ਰਖਿਆ ਕਰ, ਹੇ ਮੇਰੀਆਂ ਬੇੜੀਆਂ ਕੱਟਣ ਵਾਲੇ ਸੁਆਮੀ ਮਾਲਕ!  

ਕਉ = ਨੂੰ। ਪ੍ਰਭੂ = ਹੇ ਪ੍ਰਭੂ! ਬੰਦੀ ਮੋਚ = ਹੇ ਕੈਦ ਤੋਂ ਛੁਡਾਣ ਵਾਲੇ!
(ਨਾਨਕ ਦੀ ਤਾਂ ਇਹੀ ਬੇਨਤੀ ਹੈ-) ਹੇ ਮਾਇਆ ਦੇ ਬੰਧਨਾਂ ਤੋਂ ਛੁਡਾਵਣ ਵਾਲੇ ਮੇਰੇ ਮਾਲਕ! ਨਾਨਕ ਨੂੰ (ਮਾਇਆ ਦੇ ਮੋਹ ਤੋਂ) ਬਚਾ ਲੈ।


ਕਤਿਕ ਹੋਵੈ ਸਾਧਸੰਗੁ ਬਿਨਸਹਿ ਸਭੇ ਸੋਚ ॥੯॥  

कतिक होवै साधसंगु बिनसहि सभे सोच ॥९॥  

Kaṯik hovai sāḏẖsang binsahi sabẖe socẖ. ||9||  

In Katak, in the Company of the Holy, all anxiety vanishes. ||9||  

ਕੱਤਕ ਵਿੱਚ ਸਤਿਸੰਗਤ ਪਰਾਪਤ ਕਰਨ ਦੁਆਰਾ ਪ੍ਰਾਣੀ ਦੇ ਸਮੂਹ ਫਿਕਰ ਅੰਦੇਸੇ ਦੂਰ ਹੋ ਜਾਂਦੇ ਹਨ।  

ਬਿਨਸਹਿ = ਨਾਸ ਹੋ ਜਾਂਦੇ ਹਨ। ਸੋਚ = ਫ਼ਿਕਰ ॥੯॥
ਕੱਤਕ (ਦੀ ਸੁਆਦਲੀ ਰੁੱਤ) ਵਿਚ ਜਿਨ੍ਹਾਂ ਨੂੰ ਸਾਧ ਸੰਗਤ ਮਿਲ ਜਾਏ, ਉਹਨਾਂ ਦੇ (ਵਿਛੋੜੇ ਵਾਲੇ) ਸਾਰੇ ਚਿੰਤਾ ਝੋਰੇ ਮੁੱਕ ਜਾਂਦੇ ਹਨ ॥੯॥


ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ  

मंघिरि माहि सोहंदीआ हरि पिर संगि बैठड़ीआह ॥  

Mangẖir māhi sohanḏī▫ā har pir sang baiṯẖ▫ṛī▫āh.  

In the month of Maghar, those who sit with their Beloved Husband Lord are beautiful.  

ਮੱਘਰ ਵਿੱਚ ਸੁੰਦਰ ਉਹ ਹਨ ਜੋ ਆਪਣੇ ਵਾਹਿਗੁਰੂ ਪ੍ਰੀਤਮ ਦੇ ਨਾਲ ਬਹਿੰਦੀਆਂ ਹਨ।  

ਮੰਘਿਰਿ = ਮੰਘਰ ਵਿਚ। ਮਾਹਿ = ਮਹੀਨੇ ਵਿਚ। ਪਿਰ ਸੰਗਿ = ਪਤੀ ਦੇ ਨਾਲ।
ਮੱਘਰ (ਦੇ ਠੰਢੇ-ਮਿੱਠੇ) ਮਹੀਨੇ ਵਿਚ ਉਹ ਜੀਵ-ਇਸਤ੍ਰੀਆਂ ਸੋਹਣੀਆਂ ਲੱਗਦੀਆਂ ਹਨ ਜੋ ਹਰੀ-ਪਤੀ ਦੇ ਨਾਲ ਬੈਠੀਆਂ ਹੁੰਦੀਆਂ ਹਨ।


ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ  

तिन की सोभा किआ गणी जि साहिबि मेलड़ीआह ॥  

Ŧin kī sobẖā ki▫ā gaṇī jė sāhib melṛī▫āh.  

How can their glory be measured? Their Lord and Master blends them with Himself.  

ਉਨ੍ਹਾਂ ਦੀ ਮਹਿਮਾ ਪਰਤਾਪ ਕਿਸ ਤਰ੍ਹਾਂ ਮਿਣਿਆਂ ਜਾ ਸਕਦਾ ਹੈ ਜਿਨ੍ਹਾਂ ਨੂੰ ਸੁਆਮੀ ਆਪਣੇ ਨਾਲ ਅਭੇਦ ਕਰ ਲੈਂਦਾ ਹੈ?  

ਕਿਆ ਗਣੀ = ਮੈਂ ਕੀਹ ਦੱਸਾਂ? ਬਿਆਨ ਨਹੀਂ ਹੋ ਸਕਦੀ। ਜਿ = ਜਿਨ੍ਹਾਂ ਨੂੰ। ਸਾਹਿਬਿ = ਸਾਹਿਬ ਨੇ।
ਜਿਨ੍ਹਾਂ ਨੂੰ ਮਾਲਕ-ਪ੍ਰਭੂ ਨੇ ਆਪਣੇ ਨਾਲ ਮਿਲਾ ਲਿਆ, ਉਹਨਾਂ ਦੀ ਸੋਭਾ ਬਿਆਨ ਨਹੀਂ ਹੋ ਸਕਦੀ।


ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ  

तनु मनु मउलिआ राम सिउ संगि साध सहेलड़ीआह ॥  

Ŧan man ma▫oli▫ā rām si▫o sang sāḏẖ sahelṛī▫āh.  

Their bodies and minds blossom forth in the Lord; they have the companionship of the Holy Saints.  

ਜਿਨ੍ਹਾਂ ਦਾ ਸਹੇਲਪਣਾ ਸੰਤਾਂ ਦੇ ਨਾਲ ਹੈ, ਉਨ੍ਹਾਂ ਦੀ ਦੇਹਿ ਤੇ ਆਤਮਾ ਵਿਆਪਕ ਵਾਹਿਗੁਰੂ ਨਾਲ ਪਰਫੂਲਤ ਹੁੰਦੀਆਂ ਹਨ।  

ਰਾਮ ਸਿਉ = ਪਰਮਾਤਮਾ ਨਾਲ। ਸਾਧ ਸਹੇਲੜੀਆਹ ਸੰਗਿ = ਸਤ ਸੰਗੀਆਂ ਨਾਲ।
ਸਤ-ਸੰਗੀ ਸਹੇਲੀਆਂ ਦੀ ਸੰਗਤ ਵਿਚ ਪ੍ਰਭੂ ਦੇ ਨਾਲ (ਚਿੱਤ ਜੋੜ ਕੇ) ਉਹਨਾਂ ਦਾ ਸਰੀਰ ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ।


ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ  

साध जना ते बाहरी से रहनि इकेलड़ीआह ॥  

Sāḏẖ janā ṯe bāhrī se rahan ikelaṛī▫āh.  

Those who lack the Company of the Holy, remain all alone.  

ਜੋ ਪਵਿੱਤ੍ਰ ਪੁਰਸ਼ਾ ਦੀ ਸੰਗਤ ਤੋਂ ਵਾਂਞੇ ਹੋਏ ਹਨ ਉਹ ਕੱਲਮਕੱਲੇ ਹੀ ਵਸਦੇ ਹਨ।  

ਬਾਹਰੀ = ਬਿਨਾ। ਤੇ = ਤੋਂ।
ਪਰ ਜੇਹੜੀਆਂ ਜੀਵ-ਇਸਤ੍ਰੀਆਂ ਸਤਸੰਗੀਆਂ (ਦੀ ਸੰਗਤ) ਤੋਂ ਵਾਂਜੀਆਂ ਰਹਿੰਦੀਆਂ ਹਨ, ਉਹ ਇਕੱਲੀਆਂ (ਛੁੱਟੜ) ਹੀ ਰਹਿੰਦੀਆਂ ਹਨ (ਜਿਵੇਂ ਸੜੇ ਹੋਏ ਤਿਲਾਂ ਦਾ ਬੂਟਾ ਪੈਲੀ ਵਿਚ ਨਿਖਸਮਾ ਰਹਿੰਦਾ ਹੈ।


ਤਿਨ ਦੁਖੁ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ  

तिन दुखु न कबहू उतरै से जम कै वसि पड़ीआह ॥  

Ŧin ḏukẖ na kabhū uṯrai se jam kai vas paṛī▫āh.  

Their pain never departs, and they fall into the grip of the Messenger of Death.  

ਉਨ੍ਹਾਂ ਦੀ ਤਕਲੀਫ ਕਦਾਚਿੱਤ ਦੁਰ ਨਹੀਂ ਹੁੰਦੀ ਅਤੇ ਉਹ ਮੌਤ ਦੇ ਦੂਤ ਦੇ ਪੰਜੇ ਵਿੱਚ ਫਸ ਜਾਂਦੇ ਹਨ।  

xxx
ਇਕੱਲੀ ਨਿਖਸਮੀ ਜਿੰਦ ਨੂੰ ਵੇਖ ਕੇ ਕਾਮਾਦਿਕ ਕਈ ਵੈਰੀ ਆ ਕੇ ਘੇਰ ਲੈਂਦੇ ਹਨ, ਤੇ) ਉਹਨਾਂ ਦਾ (ਵਿਕਾਰਾਂ ਤੋਂ ਉਪਜਿਆ) ਦੁੱਖ ਕਦੇ ਲਹਿੰਦਾ ਨਹੀਂ, ਉਹ ਜਮਾਂ ਦੇ ਵੱਸ ਪਈਆਂ ਰਹਿੰਦੀਆਂ ਹਨ।


ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ  

जिनी राविआ प्रभु आपणा से दिसनि नित खड़ीआह ॥  

Jinī rāvi▫ā parabẖ āpṇā se ḏisan niṯ kẖaṛī▫āh.  

Those who have ravished and enjoyed their God, are seen to be continually exalted and uplifted.  

ਜਿਨ੍ਹਾਂ ਨੇ ਆਪਣੇ ਸਾਹਿਬ ਨੂੰ ਮਾਣਿਆ ਹੈ, ਉਹ ਉਸ ਦੀ ਸੇਵਾ ਅੰਦਰ ਸਦਾ ਹੀ ਖਲੋਤੀਆਂ ਦਿਸਦੀਆਂ ਹਨ।  

ਦਿਸਹਿ = ਦਿੱਸਦੀਆਂ ਹਨ। ਖੜੀਆਹ = ਸਾਵਧਾਨ, ਸੁਚੇਤ।
ਜਿਨ੍ਹਾਂ ਜੀਵ-ਇਸਤ੍ਰੀਆਂ ਨੇ ਪਤੀ-ਪ੍ਰਭੂ ਦਾ ਸਾਥ ਮਾਣਿਆ ਹੈ, ਉਹ (ਵਿਕਾਰਾਂ ਦੇ ਹੱਲੇ ਵਲੋਂ) ਸਦਾ ਸੁਚੇਤ ਦਿੱਸਦੀਆਂ ਹਨ (ਵਿਕਾਰ ਉਹਨਾਂ ਉਤੇ ਚੋਟ ਨਹੀਂ ਕਰ ਸਕਦੇ, ਕਿਉਂਕਿ)


ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ  

रतन जवेहर लाल हरि कंठि तिना जड़ीआह ॥  

Raṯan javehar lāl har kanṯẖ ṯinā jaṛī▫āh.  

They wear the Necklace of the jewels, emeralds and rubies of the Lord's Name.  

ਉਨ੍ਹਾਂ ਦਾ ਗਲਾ ਵਾਹਿਗੁਰੂ ਦੇ ਨਾਮ ਦੇ ਜਵਾਹਿਰਾਤ, ਮਾਣਕਾ ਤੇ ਹੀਰਿਆਂ ਨਾਲ ਜੜਿਆ ਹੋਇਆ ਹੈ।  

ਕੰਠਿ = ਗਲ ਵਿਚ (ਭਾਵ, ਹਿਰਦੇ ਵਿਚ)।
ਪਰਮਾਤਮਾ ਦੇ ਗੁਣਾਨੁਵਾਦ ਉਹਨਾਂ ਦੇ ਹਿਰਦੇ ਵਿਚ ਪ੍ਰੋਤੇ ਰਹਿੰਦੇ ਹਨ, ਜਿਵੇਂ ਹੀਰੇ ਜਵਾਹਰ ਤੇ ਲਾਲਾਂ ਦਾ ਗਲ ਵਿਚ ਪਾਇਆ ਹੁੰਦਾ ਹੈ।


ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ  

नानक बांछै धूड़ि तिन प्रभ सरणी दरि पड़ीआह ॥  

Nānak bāʼncẖẖai ḏẖūṛ ṯin parabẖ sarṇī ḏar paṛī▫āh.  

Nanak seeks the dust of the feet of those who take to the Sanctuary of the Lord's Door.  

ਨਾਨਕ ਉਨ੍ਹਾਂ ਦੇ ਪੈਰਾਂ ਦੀ ਖਾਕ ਲੋੜਦਾ ਹੈ ਜੋ ਪਨਾਹ ਲੈਣ ਲਈ ਸਾਹਿਬ ਦੇ ਬੂਹੇ ਤੇ ਡਿਗਦੇ ਹਨ।  

ਬਾਂਛੈ = ਮੰਗਦਾ ਹੈ। ਦਰਿ = ਦਰ ਉਤੇ।
ਨਾਨਕ ਉਹਨਾਂ ਸਤਸੰਗੀਆਂ ਦੇ ਚਰਨਾਂ ਦੀ ਧੂੜ ਮੰਗਦਾ ਹੈ ਜੋ ਪ੍ਰਭੂ ਦੇ ਦਰ ਤੇ ਪਏ ਰਹਿੰਦੇ ਹਨ ਜੋ ਪ੍ਰਭੂ ਦੀ ਸਰਨ ਵਿਚ ਰਹਿੰਦੇ ਹਨ।


ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਜਨਮੜੀਆਹ ॥੧੦॥  

मंघिरि प्रभु आराधणा बहुड़ि न जनमड़ीआह ॥१०॥  

Mangẖir parabẖ ārāḏẖaṇā bahuṛ na janamṛī▫āh. ||10||  

Those who worship and adore God in Maghar, do not suffer the cycle of reincarnation ever again. ||10||  

ਜੋ ਮਘਰ ਦੇ ਮਹੀਨੇ ਅੰਦਰ ਮਾਲਕ ਦਾ ਸਿਮਰਣ ਕਰਦੇ ਹਨ ਉਹ ਮੁੜ ਕੇ ਜਨਮ ਨਹੀਂ ਧਾਰਦੇ।  

ਬਹੁੜਿ = ਮੁੜ, ਫਿਰ ॥੧੦॥
ਮੱਘਰ ਵਿਚ ਪਰਮਾਤਮਾ ਦਾ ਸਿਮਰਨ ਕੀਤਿਆਂ ਮੁੜ ਜਨਮ ਮਰਨ ਦਾ ਗੇੜ ਨਹੀਂ ਵਾਪਰਦਾ ॥੧੦॥


ਪੋਖਿ ਤੁਖਾਰੁ ਵਿਆਪਈ ਕੰਠਿ ਮਿਲਿਆ ਹਰਿ ਨਾਹੁ  

पोखि तुखारु न विआपई कंठि मिलिआ हरि नाहु ॥  

Pokẖ ṯukẖār na vi▫āpa▫ī kanṯẖ mili▫ā har nāhu.  

In the month of Poh, the cold does not touch those, whom the Husband Lord hugs close in His Embrace.  

ਪੋਹ ਵਿੱਚ ਪਾਲਾ ਉਹਨਾਂ ਨੂੰ ਨਹੀਂ ਪੋਹੰਦਾ, ਜਿਨ੍ਹਾਂ ਨੂੰ ਵਾਹਿਗੁਰੂ ਪਤੀ ਆਪਣੀ ਛਾਤੀ ਨਾਲ ਲਾਉਂਦਾ ਹੈ।  

ਪੋਖਿ = ਪੋਹ ਮਹੀਨੇ ਵਿਚ। ਤੁਖਾਰੁ = ਕੱਕਰ, ਕੋਰਾ। ਨ ਵਿਆਪਈ = ਜ਼ੋਰ ਨਹੀਂ ਪਾਂਦਾ। ਕੰਠਿ = ਗਲ ਵਿਚ, ਗਲ ਨਾਲ (ਹਿਰਦੇ ਵਿਚ)। ਨਾਹੁ = ਨਾਥ, ਖਸਮ, ਪਤੀ।
ਪੋਹ ਦੇ ਮਹੀਨੇ ਜਿਸ ਜੀਵ-ਇਸਤ੍ਰੀ ਦੇ ਗਲ ਨਾਲ (ਹਿਰਦੇ ਵਿਚ) ਪ੍ਰਭੂ-ਪਤੀ ਲੱਗਾ ਹੋਇਆ ਹੋਵੇ ਉਸ ਨੂੰ ਕੱਕਰ (ਮਨ ਦੀ ਕਠੋਰਤਾ, ਕੋਰਾਪਨ) ਜ਼ੋਰ ਨਹੀਂ ਪਾ ਸਕਦਾ,


ਮਨੁ ਬੇਧਿਆ ਚਰਨਾਰਬਿੰਦ ਦਰਸਨਿ ਲਗੜਾ ਸਾਹੁ  

मनु बेधिआ चरनारबिंद दरसनि लगड़ा साहु ॥  

Man beḏẖi▫ā cẖarnārbinḏ ḏarsan lagṛā sāhu.  

Their minds are transfixed by His Lotus Feet. They are attached to the Blessed Vision of the Lord's Darshan.  

ਜਿਨ੍ਹਾਂ ਦੀ ਆਤਮਾ ਉਸਦੇ ਕੰਵਲ ਰੂਪੀ ਪੈਰਾਂ ਨਾਲ ਵਿੰਨ੍ਹੀ ਗਈ ਹੈ ਉਹ ਪਾਤਸ਼ਾਹ ਦੇ ਦੀਦਾਰ ਨਾਲ ਜੁੜੇ ਰਹਿੰਦੇ ਹਨ।  

ਬੇਧਿਆ = ਵਿੰਨ੍ਹਿਆ ਜਾਂਦਾ ਹੈ। ਚਰਨਾਰਬਿੰਦ = ਚਰਨ-ਅਰਬਿੰਦ, ਚਰਨ ਕਮਲ। ਦਰਸਨਿ = ਦੀਦਾਰ ਵਿਚ। ਸਾਹੁ = ਇਕ ਇਕ ਸਾਹ, ਬ੍ਰਿਤੀ।
(ਕਿਉਂਕਿ) ਉਸਦੀ ਬ੍ਰਿਤੀ ਪ੍ਰਭੂ ਦੇ ਦੀਦਾਰ ਦੀ ਤਾਂਘ ਵਿਚ ਜੁੜੀ ਰਹਿੰਦੀ ਹੈ, ਉਸ ਦਾ ਮਨ ਪ੍ਰਭੂ ਦੇ ਸੋਹਣੇ ਚਰਨਾਂ ਵਿਚ ਵਿੱਝਾ ਰਹਿੰਦਾ ਹੈ।


ਓਟ ਗੋਵਿੰਦ ਗੋਪਾਲ ਰਾਇ ਸੇਵਾ ਸੁਆਮੀ ਲਾਹੁ  

ओट गोविंद गोपाल राइ सेवा सुआमी लाहु ॥  

Ot govinḏ gopāl rā▫e sevā su▫āmī lāhu.  

Seek the Protection of the Lord of the Universe; His service is truly profitable.  

ਵਾਹਿਗੁਰੂ ਰਾਜੇ ਦੀ ਪਨਾਹ ਲੈ ਜੋ ਜਗਤ ਦਾ ਮਾਲਕ ਅਤੇ ਆਲਮ ਦਾ ਪਾਲਣ-ਪੋਸਣਹਾਰ ਹੈ। ਸਾਹਿਬ ਦੀ ਟਹਿਲ ਸੇਵਾ ਲਾਭਦਾਇਕ ਹੈ।  

ਲਾਹੁ = ਲਾਭ।
ਜਿਸ ਜੀਵ-ਇਸਤ੍ਰੀ ਨੇ ਗੋਬਿੰਦ ਗੋਪਾਲ ਦਾ ਆਸਰਾ ਲਿਆ ਹੈ, ਉਸ ਨੇ ਪ੍ਰਭੂ-ਪਤੀ ਦੀ ਸੇਵਾ ਦਾ ਲਾਭ ਖੱਟਿਆ ਹੈ,


ਬਿਖਿਆ ਪੋਹਿ ਸਕਈ ਮਿਲਿ ਸਾਧੂ ਗੁਣ ਗਾਹੁ  

बिखिआ पोहि न सकई मिलि साधू गुण गाहु ॥  

Bikẖi▫ā pohi na sak▫ī mil sāḏẖū guṇ gāhu.  

Corruption shall not touch you, when you join the Holy Saints and sing the Lord's Praises.  

ਸੰਤਾਂ ਨੂੰ ਭੇਟ ਕੇ ਪ੍ਰਭੂ ਦੀ ਸਿਫ਼ਤ-ਸ਼ਲਾਘਾ ਗਾਇਨ ਕਰ ਅਤੇ ਪਾਪ ਤੈਨੂੰ ਛੂਹ ਨਹੀਂ ਸਕੇਗਾ।  

ਬਿਖਿਆ = ਮਾਇਆ। ਸਾਧੂ = ਗੁਰੂ। ਗੁਣ ਗਾਹੁ = ਗੁਣਾਂ ਦੀ ਵਿਚਾਰ, ਗੁਣਾਂ ਵਿਚ ਚੁੱਭੀ।
ਮਾਇਆ ਉਸ ਨੂੰ ਪੋਹ ਨਹੀਂ ਸਕਦੀ, ਗੁਰੂ ਨੂੰ ਮਿਲ ਕੇ ਉਸ ਨੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਚੁੱਭੀ ਲਾਈ ਹੈ।


ਜਹ ਤੇ ਉਪਜੀ ਤਹ ਮਿਲੀ ਸਚੀ ਪ੍ਰੀਤਿ ਸਮਾਹੁ  

जह ते उपजी तह मिली सची प्रीति समाहु ॥  

Jah ṯe upjī ṯah milī sacẖī parīṯ samāhu.  

From where it originated, there the soul is blended again. It is absorbed in the Love of the True Lord.  

ਸੱਚੇ ਸਨੇਹ ਅੰਦਰ ਲੀਨ ਹੋਣ ਦੁਆਰਾ, ਆਤਮਾ ਉਸ ਅੰਦਰ ਅਭੇਦ ਹੋ ਜਾਂਦੀ ਹੈ ਜਿਥੋਂ ਇਹ ਪੈਦਾ ਹੋਈ ਹੈ।  

ਜਹ ਤੇ = ਜਿਸ ਪ੍ਰਭੂ ਤੋਂ। ਸਮਾਹੁ = ਲਿਵ।
ਜਿਸ ਪਰਮਾਤਮਾ ਤੋਂ ਉਸ ਨੇ ਜਨਮ ਲਿਆ ਹੈ, ਉਸੇ ਵਿਚ ਉਹ ਜੁੜੀ ਰਹਿੰਦੀ ਹੈ, ਉਸ ਦੀ ਲਿਵ ਪ੍ਰਭੂ ਦੀ ਪ੍ਰੀਤ ਵਿਚ ਲੱਗੀ ਰਹਿੰਦੀ ਹੈ।


ਕਰੁ ਗਹਿ ਲੀਨੀ ਪਾਰਬ੍ਰਹਮਿ ਬਹੁੜਿ ਵਿਛੁੜੀਆਹੁ  

करु गहि लीनी पारब्रहमि बहुड़ि न विछुड़ीआहु ॥  

Kar gėh līnī pārbarahm bahuṛ na vicẖẖuṛi▫āhu.  

When the Supreme Lord God grasps someone's hand, he shall never again suffer separation from Him.  

ਸ਼੍ਰੋਮਣੀ ਸਾਹਿਬ ਨੇ ਜਿਸ ਦਾ ਹੱਥ ਪਕੜ ਲਿਆ ਹੈ, ਉਹ ਮੁੜ ਕੇ ਜੁਦਾ ਨਹੀਂ ਹੁੰਦਾ।  

ਕਰੁ = ਹੱਥ। ਗਹਿ = ਫੜ ਕੇ। ਪਾਰਬ੍ਰਹਮਿ = ਪਾਰਬ੍ਰਹਮ ਨੇ।
ਪਾਰਬ੍ਰਹਮ ਨੇ (ਉਸ ਦਾ) ਹੱਥ ਫੜ ਕੇ (ਉਸ ਨੂੰ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮੁੜ (ਉਸ ਦੇ ਚਰਨਾਂ ਤੋਂ) ਵਿੱਛੁੜਦੀ ਨਹੀਂ।


ਬਾਰਿ ਜਾਉ ਲਖ ਬੇਰੀਆ ਹਰਿ ਸਜਣੁ ਅਗਮ ਅਗਾਹੁ  

बारि जाउ लख बेरीआ हरि सजणु अगम अगाहु ॥  

Bār jā▫o lakẖ berī▫ā har sajaṇ agam agāhu.  

I am a sacrifice, 100,000 times, to the Lord, my Friend, the Unapproachable and Unfathomable.  

ਲੱਖਾਂ ਵਾਰੀ ਮੈਂ ਪਹੁੰਚ ਤੋਂ ਪਰੇ ਅਤੇ ਅਤੇ ਅਥਾਹ ਦੋਸਤ ਵਾਹਿਗੁਰੂ ਉਤੋਂ ਕੁਰਬਾਨ ਜਾਂਦਾ ਹਾਂ।  

ਬਾਰਿ ਜਾਉ = ਮੈਂ ਵਾਰਨੇ ਜਾਂਦੀ ਹਾਂ। ਬੇਰੀਆ = ਵਾਰੀ। ਅਗਮ = ਅਪਹੁੰਚ। ਅਗਾਹੁ = ਅਗਾਧ, ਡੂੰਘੇ ਜਿਗਰੇ ਵਾਲਾ।
(ਪਰ) ਉਹ ਸੱਜਣ ਪ੍ਰਭੂ ਬੜਾ ਅਪਹੁੰਚ ਹੈ, ਬੜਾ ਡੂੰਘਾ ਹੈ, ਮੈਂ ਉਸ ਤੋਂ ਲਖ ਵਾਰੀ ਕੁਰਬਾਨ ਹਾਂ।


ਸਰਮ ਪਈ ਨਾਰਾਇਣੈ ਨਾਨਕ ਦਰਿ ਪਈਆਹੁ  

सरम पई नाराइणै नानक दरि पईआहु ॥  

Saram pa▫ī nārā▫iṇai Nānak ḏar pa▫ī▫āhu.  

Please preserve my honor, Lord; Nanak begs at Your Door.  

ਨਾਨਕ ਪ੍ਰਿਥਮ ਪੁਰਖ ਦੇ ਬੂਹੇ ਤੇ ਢਹਿ ਪਿਆ ਹੈ ਅਤੇ ਉਸ ਨੂੰ ਆਪਣੇ ਦਰਵਾਜੇ ਤੇ ਢੱਠੇ ਹੋਏ ਦੀ ਲਜਿਆ ਪਾਲਣੀ ਪਈ ਹੈ।  

ਸਰਮ = ਲਾਜ। ਸਰਮ ਪਈ = ਇੱਜ਼ਤ ਰੱਖਣੀ ਪਈ। ਦਰਿ = ਦਰ ਉਤੇ।
ਹੇ ਨਾਨਕ! (ਉਹ ਬੜਾ ਦਿਆਲ ਹੈ) ਦਰ ਉੱਤੇ ਡਿੱਗਿਆਂ ਦੀ ਉਸ ਪ੍ਰਭੂ ਨੂੰ ਇੱਜ਼ਤ ਰੱਖਣੀ ਹੀ ਪੈਂਦੀ ਹੈ।


ਪੋਖੁ ਸੋੁਹੰਦਾ ਸਰਬ ਸੁਖ ਜਿਸੁ ਬਖਸੇ ਵੇਪਰਵਾਹੁ ॥੧੧॥  

पोखु सोहंदा सरब सुख जिसु बखसे वेपरवाहु ॥११॥  

Pokẖ sohanḏā sarab sukẖ jis bakẖse veparvāhu. ||11||  

Poh is beautiful, and all comforts come to that one, whom the Carefree Lord has forgiven. ||11||  

ਪੋਹ ਉਸ ਲਈ ਸੁੰਦਰ ਤੇ ਸਾਰੇ ਆਰਾਮ ਦੇਣਹਾਰ ਹੈ, ਜਿਸ ਨੂੰ ਬੇਮੁਥਾਜ ਸੁਆਮੀ ਮਾਫੀ ਦੇ ਦਿੰਦਾ ਹੈ।  

ਸੋੁਹੰਦਾ = {ਅਸਲ ਲਫ਼ਜ਼ 'ਸੋਹੰਦਾ' ਹੈ, ਪਾਠ 'ਸੁਹੰਦਾ' ਕਰਨਾ ਹੈ। ਅੱਖਰ 'ਸ' ਦੇ ਨਾਲ ੋ ਅਤੇ ੁ ਦੋਵੇ ਲਗਾਂ ਵਰਤੀਆਂ ਹਨ} ਸੋਹਣਾ ਲੱਗਦਾ ਹੈ ॥੧੧॥
ਜਿਸ ਉੱਤੇ ਉਹ ਬੇ-ਪਰਵਾਹ ਪ੍ਰਭੂ ਮਿਹਰ ਕਰਦਾ ਹੈ, ਉਸ ਨੂੰ ਪੋਹ ਦਾ ਮਹੀਨਾ ਸੁਹਾਵਣਾ ਲੱਗਦਾ ਹੈ ਉਸ ਨੂੰ ਸਾਰੇ ਹੀ ਸੁਖ ਮਿਲ ਜਾਂਦੇ ਹਨ ॥੧੧॥


ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ  

माघि मजनु संगि साधूआ धूड़ी करि इसनानु ॥  

Māgẖ majan sang sāḏẖū▫ā ḏẖūṛī kar isnān.  

In the month of Maagh, let your cleansing bath be the dust of the Saadh Sangat, the Company of the Holy.  

ਮਾਘ ਵਿੱਚ ਸਤਿਸੰਗਤ ਦੀ ਰੈਣ ਅੰਦਰ ਨ੍ਹਾਉਣ ਨੂੰ ਧਰਮ ਅਸਥਾਨਾਂ ਦੇ ਗੁਸਲ ਸਮਾਨ ਜਾਣ।  

ਮਾਘ = ਮਾਘ ਨਖ੍ਹਤ੍ਰ ਵਾਲੀ ਪੂਰਨਮਾਸੀ ਦਾ ਮਹੀਨਾ। ਮਾਘਿ = ਮਾਘ ਮਹੀਨੇ ਵਿਚ। {ਨੋਟ: ਇਸ ਮਹੀਨੇ ਦਾ ਪਹਿਲਾ ਦਿਨ ਹਿੰਦੂ-ਸ਼ਾਸਤ੍ਰਾਂ, ਅਨੁਸਾਰ ਬੜਾ ਪਵਿਤ੍ਰ ਹੈ, ਹਿੰਦੂ ਸੱਜਣ ਮਾਘੀ ਵਾਲੇ ਦਿਨ ਪ੍ਰਯਾਗ ਤੀਰਥ ਤੇ ਇਸ਼ਨਾਨ ਕਰਨਾ ਬਹੁਤ ਪੁੰਨ ਕੰਮ ਸਮਝਦੇ ਹਨ}। ਮਜਨੁ = ਚੁੱਭੀ।
ਮਾਘ ਵਿਚ (ਮਾਘੀ ਵਾਲੇ ਦਿਨ ਲੋਕ ਪ੍ਰਯਾਗ ਆਦਿਕ ਤੀਰਥਾਂ ਤੇ ਇਸ਼ਨਾਨ ਕਰਨਾ ਬੜਾ ਪੁੰਨ ਸਮਝਦੇ ਹਨ, ਪਰ ਤੂੰ) ਗੁਰਮੁਖਾਂ ਦੀ ਸੰਗਤ ਵਿਚ (ਬੈਠ, ਇਹੀ ਹੈ ਤੀਰਥਾਂ ਦਾ) ਇਸ਼ਨਾਨ, ਉਹਨਾਂ ਦੀ ਚਰਨ ਧੂੜ ਵਿਚ ਇਸ਼ਨਾਨ ਕਰ।


ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ  

हरि का नामु धिआइ सुणि सभना नो करि दानु ॥  

Har kā nām ḏẖi▫ā▫e suṇ sabẖnā no kar ḏān.  

Meditate and listen to the Name of the Lord, and give it to everyone.  

ਵਾਹਿਗੁਰੂ ਦੇ ਨਾਮ ਨੂੰ ਸਿਮਰ ਤੇ ਸਰਵਣ ਕਰ ਅਤੇ ਖੈਰਾਤ ਵਜੋਂ ਇਸ ਨੂੰ ਸਾਰਿਆਂ ਨੂੰ ਦੇ।  

ਦਾਨੁ = ਨਾਮੁ ਦਾ ਦਾਨ।
(ਨਿਮ੍ਰਤਾ-ਭਾਵ ਨਾਲ ਗੁਰਮੁਖਾਂ ਦੀ ਸੰਗਤ ਕਰ, ਉਥੇ) ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ, ਹੋਰ ਸਭਨਾਂ ਨੂੰ ਇਹ ਨਾਮ ਦੀ ਦਾਤ ਵੰਡ,


ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ  

जनम करम मलु उतरै मन ते जाइ गुमानु ॥  

Janam karam mal uṯrai man ṯe jā▫e gumān.  

In this way, the filth of lifetimes of karma shall be removed, and egotistical pride shall vanish from your mind.  

ਇਸ ਤਰ੍ਹਾਂ ਤੇਰੀ ਅਨੇਕਾਂ ਜਨਮਾਂ ਦੀ ਮੰਦੇ ਅਮਲਾ ਦੀ ਗਿਲਾਜਤ ਲਹਿ ਜਾਉਗੀ ਅਤੇ ਹੰਕਾਰ ਤੇਰੇ ਦਿਲ ਤੋਂ ਦੂਰ ਹੋ ਜਾਵੇਗੀ।  

ਜਨਮ ਕਰਮ ਮਲੁ = ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ। ਗੁਮਾਨੁ = ਅਹੰਕਾਰ।
(ਇਸ ਤਰ੍ਹਾਂ) ਕਈ ਜਨਮਾਂ ਦੇ ਕੀਤੇ ਕਰਮਾਂ ਤੋਂ ਪੈਦਾ ਹੋਈ ਵਿਕਾਰਾਂ ਦੀ ਮੈਲ (ਤੇਰੇ ਮਨ ਤੋਂ) ਲਹਿ ਜਾਇਗੀ, ਤੇਰੇ ਮਨ ਵਿਚੋਂ ਅਹੰਕਾਰ ਦੂਰ ਹੋ ਜਾਇਗਾ।


        


© SriGranth.org, a Sri Guru Granth Sahib resource, all rights reserved.
See Acknowledgements & Credits